Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਫ਼ਾਜ਼ਿਲਕਾ: ਖੇਤ ਵਿੱਚ ਚਾਰਾ ਕੱਟਣ ਗਿਆ ਮਜ਼ਦੂਰ; ਸੱਪ ਦੇ ਕੱਟਣ ਨਾਲ ਹੋਈ ਮੌਤ

ਪਰਿਵਾਰ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਕੀਤੀ ਮੰਗ Punjab News: ਫ਼ਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ, ਜਿੱਥੇ 45 ਸਾਲਾ ਮਜ਼ਦੂਰ ਚਰਨ ਸਿੰਘ ਦੀ ਸੱਪ ਦੇ ਕੱਟਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ। ਚਾਰਾ ਕੱਟਣ ਗਿਆ ਸੀ ਖੇਤ ਵਿੱਚ ਪਰਿਵਾਰਕ ਮੈਂਬਰ ਮੇਹਰ ਸਿੰਘ […]
By : Updated On: 20 Aug 2025 10:02:AM

ਪਰਿਵਾਰ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਕੀਤੀ ਮੰਗ

ਇਸ਼ਤਿਹਾਰ

Punjab News: ਫ਼ਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ, ਜਿੱਥੇ 45 ਸਾਲਾ ਮਜ਼ਦੂਰ ਚਰਨ ਸਿੰਘ ਦੀ ਸੱਪ ਦੇ ਕੱਟਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ।

ਚਾਰਾ ਕੱਟਣ ਗਿਆ ਸੀ ਖੇਤ ਵਿੱਚ

ਪਰਿਵਾਰਕ ਮੈਂਬਰ ਮੇਹਰ ਸਿੰਘ ਅਤੇ ਮਹਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 7 ਵਜੇ ਚਰਨ ਸਿੰਘ ਖੇਤ ਵਿੱਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਸੀ। ਥੋੜੀ ਦੇਰ ਬਾਅਦ ਇੱਕ ਪੜੋਸੀ ਵੱਲੋਂ ਸੂਚਨਾ ਮਿਲੀ ਕਿ ਉਹ ਖੇਤ ਵਿੱਚ ਬੇਹੋਸ਼ ਪਿਆ ਹੈ। ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਚਰਨ ਸਿੰਘ ਨੂੰ ਸੱਪ ਕੱਟਣ ਦੇ ਨਿਸ਼ਾਨ ਨਜ਼ਰ ਆਏ।

ਉਸਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਚਰਨ ਸਿੰਘ ਪੇਸ਼ੇ ਨਾਲ ਚਿਣਾਈ ਮਜ਼ਦੂਰ ਸੀ ਅਤੇ ਅਕਸਰ ਫ਼ਾਜ਼ਿਲਕਾ ਬਾਜ਼ਾਰ ਚੌਂਕ ਵਿੱਚ ਹੋਰ ਮਜ਼ਦੂਰਾਂ ਨਾਲ ਕੰਮ ਦੀ ਉਡੀਕ ਵਿੱਚ ਖੜਾ ਰਹਿੰਦਾ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਘਟਨਾ ਵਾਲੇ ਦਿਨ ਵੀ ਮਜਦੂਰੀ ਦੀ ਭਾਲ ਲਈ ਨਿਕਲਣ ਵਾਲਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ।

 ਪਰਿਵਾਰ ਨੇ ਮੰਗੀ ਸਰਕਾਰੀ ਮਦਦ

ਮ੍ਰਿਤਕ ਦੇ ਪਰਿਵਾਰ ਨੇ ਰੋ-ਰੋ ਕੇ ਆਪਣੀ ਮੁਸੀਬਤਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਬਹੁਤ ਗਰੀਬ ਹਨ ਅਤੇ ਹੁਣ ਪਰਿਵਾਰ ਚਲਾਉਣ ਵਾਲਾ ਕੋਈ ਨਹੀਂ ਬਚਿਆ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਮਾਲੀ ਮਦਦ ਦਿੱਤੀ ਜਾਵੇ ਤਾਂ ਜੋ ਘਰ ਦੀ ਗੁਜਾਰਾ ਚੱਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News