Banner
Banner

ਘੱਗਰ ’ਚ ਪਾਣੀ ਵਧਣ ਕਾਰਨ ਮਾਲਵਾ ’ਚ ਸਹਿਮ

Punjab News: ਪੰਜਾਬ ਵਿੱਚ ਅੱਜ ਮੀਂਹ ਨੇ ਜਿੱਥੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ, ਉੱਥੇ ਹੀ ਘੱਗਰ ਵਿੱਚ ਪਾਣੀ ਵਧਣ ਕਾਰਨ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਨੂੰ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ। ਘੱਗਰ ’ਚ ਪਾਣੀ ਦਾ ਪੱਧਰ ਵਧਣ ਕਾਰਨ ਪਟਿਆਲਾ, ਸੰਗਰੂਰ ਤੇ ਮਾਨਸਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਚੁੱਕਾ ਹੈ। ਸਤਲੁਜ […]
Amritpal Singh
By : Updated On: 07 Sep 2025 08:15:AM
ਘੱਗਰ ’ਚ ਪਾਣੀ ਵਧਣ ਕਾਰਨ ਮਾਲਵਾ ’ਚ ਸਹਿਮ

Punjab News: ਪੰਜਾਬ ਵਿੱਚ ਅੱਜ ਮੀਂਹ ਨੇ ਜਿੱਥੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ, ਉੱਥੇ ਹੀ ਘੱਗਰ ਵਿੱਚ ਪਾਣੀ ਵਧਣ ਕਾਰਨ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਨੂੰ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ। ਘੱਗਰ ’ਚ ਪਾਣੀ ਦਾ ਪੱਧਰ ਵਧਣ ਕਾਰਨ ਪਟਿਆਲਾ, ਸੰਗਰੂਰ ਤੇ ਮਾਨਸਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਚੁੱਕਾ ਹੈ।

ਸਤਲੁਜ ਵਿੱਚ ਪਾਣੀ ਦਾ ਪੱਧਰ ਘਟਣ ਕਰਕੇ ਲੁਧਿਆਣਾ ਦੇ ਪਿੰਡ ਸਸਰਾਲੀ ’ਚ ਧੁੱਸੀ ਬੰਨ੍ਹ ਟੁੱਟਣ ਤੋਂ ਬਚਾਅ ਹੋ ਗਿਆ ਹੈ। ਉਧਰ ਸਥਾਨਕ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਵੱਲੋਂ ਬੰਨ੍ਹ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਲੋਕਾਂ ਵੱਲੋਂ ਬੰਨ੍ਹ ਤੋਂ ਕੁਝ ਦੂਰੀ ’ਤੇ ਆਰਜ਼ੀ ਰਿੰਗ ਬੰਨ੍ਹ ਬਣਾਇਆ ਗਿਆ ਹੈ ਤਾਂ ਜੋ ਹੋਰ ਦਰਜਨਾਂ ਪਿੰਡਾਂ ਨੂੰ ਡੁੱਬਣ ਤੋਂ ਬਚਾਇਆ ਜਾ ਸਕੇ। ਘੱਗਰ ਨਦੀ ਅੱਜ ਸਵੇਰ ਤੋਂ ਪਾਣੀ ਦਾ ਪੱਧਰ ਲਗਾਤਾਰ ਵਧਣਾ ਜਾਰੀ ਰਿਹਾ, ਜਿਸ ਨੇ ਪਟਿਆਲਾ ਦੇ ਪਾਤੜਾਂ ਤੇ ਸ਼ੁਤਰਾਣਾ ਹਲਕੇ ਦੇ ਕਈ ਪਿੰਡਾਂ ਵਿੱਚ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਅੱਗੇ ਸੰਗਰੂਰ ਤੇ ਮਾਨਸਾ ਨੂੰ ਵੀ ਹੜ੍ਹਾਂ ਦਾ ਡਰ ਸਤਾਉਣ ਲੱਗ ਪਿਆ ਹੈ।

ਘੱਗਰ ਵਿੱਚ ਅੱਜ ਪਾਣੀ ਦਾ ਪੱਧਰ 750.5 ਫੁੱਟ ’ਤੇ ਦਰਜ ਕੀਤਾ ਗਿਆ ਜੋ ਕਿ ਖਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਪਰ ਹੈ। ਇੱਥੇ ਖਤਰੇ ਦਾ ਨਿਸ਼ਾਨ 748 ਫੁੱਟ ’ਤੇ ਹੈ। ਘੱਗਰ ਵਿੱਚ ਪਾਣੀ ਦੀ ਸਮਰੱਥਾ 12,200 ਕਿਊਸਕ ਦੀ ਹੈ, ਜਦਕਿ ਪਾਣੀ 14,425 ਕਿਊਸਿਕ ਵਗ ਰਿਹਾ ਹੈ। ਇਸ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਹਿਰੂ ’ਚ ਟਾਂਗਰੀਡੈਮਾਂ ਵਿੱਚ ਪਾਣੀ ਦਾ ਪੱਧਰ ਵਧਣ ’ਤੇ ਠੱਲ੍ਹ ਪੈ ਗਈ ਹੈ। ਅੱਜ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1678.12 ਫੁੱਟ ਦਰਜ ਕੀਤਾ ਗਿਆ ਹੈ, ਜੋ ਦੋ ਦਿਨ ਪਹਿਲਾਂ 1679 ਫੁੱਟ ਤੋਂ ਪਾਰ ਕਰ ਗਿਆ ਸੀ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 51,332 ਕਿਊਸਕ ਦੀ ਹੋ ਰਹੀ ਸੀ, ਜਦਕਿ 70 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਸੀ।

ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਤਿੰਨ ਫੁੱਟ ਉੱਪਰ 1393.92 ਫੁੱਟ ਦਰਜ ਕੀਤਾ ਹੈ। ਪੌਂਗ ਡੈਮ ਵਿੱਚ ਪਾਣੀ ਦੀ ਆਮਦ ਸ਼ਾਮ ਸਮੇਂ 54,695 ਕਿਊਸਕ ਦਰਜ ਕੀਤੀ ਗਈ ਜਦਕਿ ਛੱਡਿਆ 99,889 ਕਿਊਸਕਜਾ ਰਿਹਾ ਸੀ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 524.979 ਫੁੱਟ ’ਤੇ ਦਰਜ ਕੀਤਾ ਹੈ। ਇੱਥੇ ਪਾਣੀ ਦੀ ਆਮਦ 36,264 ਕਿਊਸਕ ਦਰਜ ਕੀਤੀ ਹੈ, ਜਦਕਿ ਛੱਡਿਆ 38,820 ਕਿਊਸਕ ਜਾ ਰਿਹਾ ਹੈ

Read Latest News and Breaking News at Daily Post TV, Browse for more News

Ad
Ad