Fear Water level Rising in Beas River; ਪਿਛਲੇ ਕਾਫੀ ਦਿਨਾਂ ਤੋਂ ਬਿਆਸ ਦਰਿਆ ਦੇ ਵਿੱਚ ਵੱਡੇ ਪੱਧਰ ਤੇ ਪਾਣੀ ਦੇ ਵਧਣ ਨਾਲ ਜ਼ਿਲਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਭਾਰੀ ਤਬਾਹੀ ਮਚਾਈ ਹੋਈ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਹੈ ਅਤੇ ਪਾਣੀ ਹੋਰ ਵਧਣ ਦੇ ਕਾਰਨ ਰੈਡ ਅਲਰਟ ਹੋਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅਨਾਉਂਸਮੈਂਟਾਂ ਕਰਕੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਅਤੇ ਘਰ ਛੱਡ ਕੇ ਰਾਹਤ ਕੈਂਪਾਂ ਅਤੇ ਉੱਚੀਆਂ ਥਾਵਾਂ ਤੇ ਜਾਣ ਲਈ ਅਪੀਲ ਕੀਤੀ ਜਾ ਰਹੀ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਮਾਨਸਾ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋਣ ਤੋਂ ਬਾਅਦ ਹੁਣ ਪਟਿਆਲਾ ਵਿੱਚ ਵੀ ਹੜ੍ਹ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ, ਚੰਡੀਗੜ੍ਹ ਦੀ ਸੁਖਨਾ ਝੀਲ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਪੰਜਾਬ-ਹਰਿਆਣਾ ਸਰਹੱਦ ਦੇ ਪਿੰਡਾਂ ਤੱਕ ਪਹੁੰਚਿਆ। ਘੱਗਰ ਨਦੀ ਦੇ ਓਵਰਫਲੋਅ ਕਾਰਨ, ਪਟਿਆਲਾ ਦੇ ਕੁਝ ਪਿੰਡਾਂ ਦੇ ਖੇਤ ਪਾਣੀ ਵਿੱਚ ਡੁੱਬ ਗਏ ਹਨ