Banner
Banner

ਸਰਕਾਰ ਦੇ ਲਾਰਿਆਂ ਤੋਂ ਅੱਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਕੀਤੀ ਸੰਘਰਸ਼ ਦੀ ਪੱਕੇ ਪੈਰੀ ਤਿਆਰੀ

Bus transport employees prepare for strike; ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਦੇ ਖਿਲਾਫ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਪੱਕੇ ਤੌਰ ਤੇ ਮੋਰਚਾ ਖੋਲਣ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕੀਤੇ ਸਨ ਕੀ ਹਰ […]
Jaspreet Singh
By : Updated On: 27 Jul 2025 16:43:PM
ਸਰਕਾਰ ਦੇ ਲਾਰਿਆਂ ਤੋਂ ਅੱਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਕੀਤੀ ਸੰਘਰਸ਼ ਦੀ ਪੱਕੇ ਪੈਰੀ ਤਿਆਰੀ

ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਬਹੁਤ ਮੀਟਿੰਗਾ ਵਿੱਚੋਂ ਭੱਜ ਚੁੱਕੇ ਹਨ ਜਿਸ ਕਰਕੇ 9 ਜੁਲਾਈ ਨੂੰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਚੱਲਦੀ ਹੜਤਾਲ ਵਿੱਚ ਵਿੱਤ ਮੰਤਰੀ ਪੰਜਾਬ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਕਰਕੇ ਸਾਰੀਆਂ ਮੰਗਾਂ ਦਾ ਹੱਲ ਕੱਢਣ ਲਈ ਦੁਬਾਰਾ ਤੋਂ ਭਰੋਸਾ ਦਿੱਤਾ ਗਿਆ 16 ਜੁਲਾਈ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨੇ ਵਿਭਾਗ ਪੱਧਰ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਦੁਬਾਰਾ ਮੀਟਿੰਗ ਦਾ ਸਮਾਂ ਦਿੱਤਾ ਸੀ ਪਰੰਤੂ ਉਸ ਮੀਟਿੰਗ ਤੋਂ ਟਰਾਂਸਪੋਰਟ ਮੰਤਰੀ ਪੰਜਾਬ ਭੱਜ ਚੁੱਕੇ ਹਨ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਨੂੰ ਅੰਤਿਮ ਰੂਪ ਦੇਣ ਲਈ 28 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਵੱਲੋਂ ਸਮਾਂ ਦਿੱਤਾ ਗਿਆ ਹੈ ਜੇਕਰ ਮੀਟਿੰਗ ਨਹੀਂ ਹੁੰਦੀ ਜਾਂ ਠੋਸ ਹੱਲ ਨਹੀਂ ਨਿਕਲਦਾ ਅਤੇ ਸਰਕਾਰ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਰੱਦ ਨਹੀਂ ਕਰਦੀ ਤਾਂ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਜਲੰਧਰ ਵਿਖੇ ਕੀਤੇ ਫੈਸਲੇ ਅਨੁਸਾਰ ਅਣਮਿਥੇ ਸਮੇਂ ਦੀ ਹੜਤਾਲ ਸਮੇਤ ਤਿੱਖੇ ਐਕਸ਼ਨਾਂ ਦਾ ਜੋ ਵੀ ਐਲਾਨ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਦੇ ਨਾਲ ਨਾਲ ਫਿਰੋਜ਼ਪੁਰ ਫਾਜਿਲਕਾ ਜੀਰਾ ਡੀਪੂ ਮੁਕੰਮਲ ਤੌਰ ਤੇ ਉਸ ਦਾ ਸਮਰਥਨ ਕਰੇਗਾ।

Read Latest News and Breaking News at Daily Post TV, Browse for more News

Ad
Ad