Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਫਿਰੋਜ਼ਪੁਰ: ਕੁਝ ਘੰਟਿਆਂ ਅੰਦਰ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ’ਚ ਮੌਤ

ਫਿਰੋਜ਼ਪੁਰ: ਜ਼ਿਲ੍ਹੇ ਦੇ ਮਮਦੋਟ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਮੋਹੜੇਵਾਲਾ ਵਿੱਚ ਸ਼ਨੀਵਾਰ ਨੂੰ ਕੁਝ ਹੀ ਘੰਟਿਆਂ ਦੇ ਅੰਦਰ ਦੋ ਵੱਖ-ਵੱਖ ਪਰਿਵਾਰਾਂ ਦੀਆਂ ਤਿੰਨ ਮਾਸੂਮ ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਤਿੰਨਾਂ ਬੱਚੀਆਂ ਦੀ ਸਿਹਤ ਅਚਾਨਕ ਵਿਗੜੀ ਅਤੇ ਉਨ੍ਹਾਂ ਦੇ ਮੂੰਹ ’ਚੋਂ ਚਿੱਟੀ ਝੱਗ ਨਿਕਲਣ ਲੱਗੀ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫਿਰੋਜ਼ਪੁਰ: ਕੁਝ ਘੰਟਿਆਂ ਅੰਦਰ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ’ਚ ਮੌਤ

ਫਿਰੋਜ਼ਪੁਰ: ਜ਼ਿਲ੍ਹੇ ਦੇ ਮਮਦੋਟ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਮੋਹੜੇਵਾਲਾ ਵਿੱਚ ਸ਼ਨੀਵਾਰ ਨੂੰ ਕੁਝ ਹੀ ਘੰਟਿਆਂ ਦੇ ਅੰਦਰ ਦੋ ਵੱਖ-ਵੱਖ ਪਰਿਵਾਰਾਂ ਦੀਆਂ ਤਿੰਨ ਮਾਸੂਮ ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਤਿੰਨਾਂ ਬੱਚੀਆਂ ਦੀ ਸਿਹਤ ਅਚਾਨਕ ਵਿਗੜੀ ਅਤੇ ਉਨ੍ਹਾਂ ਦੇ ਮੂੰਹ ’ਚੋਂ ਚਿੱਟੀ ਝੱਗ ਨਿਕਲਣ ਲੱਗੀ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦੇ, ਇਸ ਤੋਂ ਪਹਿਲਾਂ ਹੀ ਤਿੰਨਾਂ ਦੀ ਮੌਤ ਹੋ ਗਈ।

ਪਹਿਲੀ ਘਟਨਾ ਵਿੱਚ ਇੱਕੋ ਪਰਿਵਾਰ ਦੀਆਂ 7 ਸਾਲ ਅਤੇ 11 ਮਹੀਨੇ ਦੀਆਂ ਦੋ ਬੱਚੀਆਂ ਦੀ ਜਾਨ ਚਲੀ ਗਈ। ਪਰਿਵਾਰ ਮੁਤਾਬਕ ਸ਼ਨੀਵਾਰ ਸਵੇਰੇ ਦੋਵੇਂ ਬੱਚੀਆਂ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਦੇ ਮੂੰਹ ’ਚੋਂ ਝੱਗ ਨਿਕਲਣ ਲੱਗੀ। ਪਰਿਵਾਰ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋਵੇਂ ਬੱਚੀਆਂ ਪਿਤਾ ਦੀਆਂ ਧੀਆਂ ਸਨ, ਜਿਨ੍ਹਾਂ ਵਿੱਚੋਂ 7 ਸਾਲ ਦੀ ਬੱਚੀ ਪਹਿਲੀ ਪਤਨੀ ਅਤੇ 11 ਮਹੀਨੇ ਦੀ ਬੱਚੀ ਦੂਜੀ ਪਤਨੀ ਤੋਂ ਸੀ।

ਇਸ ਘਟਨਾ ਤੋਂ ਕੁਝ ਸਮੇਂ ਬਾਅਦ ਗੁਆਂਢ ਦੇ ਇੱਕ ਹੋਰ ਪਰਿਵਾਰ ਦੀ 6 ਮਹੀਨੇ ਦੀ ਬੱਚੀ ਦੀ ਵੀ ਇਸੇ ਤਰ੍ਹਾਂ ਮੌਤ ਹੋ ਗਈ। ਪਰਿਵਾਰ ਅਨੁਸਾਰ ਮਾਂ ਨੇ ਸਵੇਰੇ ਬੱਚੀ ਨੂੰ ਦੁੱਧ ਪਿਲਾਇਆ ਸੀ। ਕੁਝ ਦੇਰ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਮੂੰਹ ’ਚੋਂ ਝੱਗ ਨਿਕਲਣ ਲੱਗੀ। ਪਰਿਵਾਰ ਉਸ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਿਹਾ ਸੀ ਕਿ ਬੱਚੀ ਨੇ ਘਰ ਵਿੱਚ ਹੀ ਦਮ ਤੋੜ ਦਿੱਤਾ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ ਪਹੁੰਚੀਆਂ। ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਘਰਾਂ ਵਿੱਚੋਂ ਪਾਣੀ, ਦੁੱਧ ਅਤੇ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਇਕੱਠੇ ਕੀਤੇ ਹਨ। ਤਿੰਨਾਂ ਬੱਚੀਆਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਫਿਰੋਜ਼ਪੁਰ ਸਿਵਲ ਹਸਪਤਾਲ ਵਿੱਚ ਰੱਖੀਆਂ ਗਈਆਂ ਹਨ।

ਡੀਐੱਸਪੀ ਕਰਨ ਸ਼ਰਮਾ ਮੁਤਾਬਕ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸਾਰੇ ਸੰਭਾਵਿਤ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਮੌਤਾਂ ਪਿੱਛੇ ਕਿਸੇ ਬਿਮਾਰੀ, ਫੂਡ ਪੋਇਜ਼ਨਿੰਗ ਜਾਂ ਜ਼ਹਿਰੀਲੇ ਪਦਾਰਥ ਦੀ ਪੁਸ਼ਟੀ ਨਹੀਂ ਹੋਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਅਤੇ ਮੈਡੀਕਲ ਜਾਂਚ ਦੀਆਂ ਰਿਪੋਰਟਾਂ ਤੋਂ ਬਾਅਦ ਹੀ ਮੌਤਾਂ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

Read Latest News and Breaking News at Daily Post TV, Browse for more News

Ad
Ad

Punjab District News