Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ!

Punjab News: ਫਿਰੋਜ਼ਪੁਰ ਵਿੱਚ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ, ਇਹ ਧਮਕੀ ਵਾਲੀ ਈਮੇਲ ਸੈਸ਼ਨ ਜੱਜ ਦੀ ਆਫ਼ਿਸੀਅਲ ਮੇਲ ‘ਤੇ ਪ੍ਰਾਪਤ ਹੋਈ, ਜਿਸ ਤੋਂ ਬਾਅਦ ਤੁਰੰਤ ਸੁਰੱਖਿਆ ਪ੍ਰਬੰਧ ਤੇਜ਼ ਕਰ ਦਿੱਤੇ ਗਏ। ਧਮਕੀ ਦੀ ਜਾਣਕਾਰੀ ਮਿਲਦੇ ਹੀ ਅਦਾਲਤ ਵਿੱਚ ਤਲਾਸ਼ੀ ਮੁਹਿੰਮ […]
Nishant Malyan
By : Updated On: 08 Jan 2026 11:05:AM
ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ!

Punjab News: ਫਿਰੋਜ਼ਪੁਰ ਵਿੱਚ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ, ਇਹ ਧਮਕੀ ਵਾਲੀ ਈਮੇਲ ਸੈਸ਼ਨ ਜੱਜ ਦੀ ਆਫ਼ਿਸੀਅਲ ਮੇਲ ‘ਤੇ ਪ੍ਰਾਪਤ ਹੋਈ, ਜਿਸ ਤੋਂ ਬਾਅਦ ਤੁਰੰਤ ਸੁਰੱਖਿਆ ਪ੍ਰਬੰਧ ਤੇਜ਼ ਕਰ ਦਿੱਤੇ ਗਏ।

ਇਸ਼ਤਿਹਾਰ


ਧਮਕੀ ਦੀ ਜਾਣਕਾਰੀ ਮਿਲਦੇ ਹੀ ਅਦਾਲਤ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੰਬ ਸਕਵਾਡ ਦੀ ਟੀਮ, ਡੌਗ ਸਕਵਾਡ ਅਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ਦੀ ਵਿਸਥਾਰ ਨਾਲ ਜਾਂਚ ਕੀਤੀ। ਇਸ ਦੌਰਾਨ ਅਦਾਲਤ ਅਤੇ ਨਜ਼ਦੀਕੀ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਈਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਇਬਰ ਟੀਮ ਨੂੰ ਵੀ ਜਾਂਚ ‘ਚ ਸ਼ਾਮਲ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਸੁਰੱਖਿਆ ਸੰਬੰਧੀ ਕੋਈ ਵੀ ਚੂਕ ਨਹੀਂ ਹੋਣ ਦਿੱਤੀ ਜਾਵੇਗੀ। ਪੁਲਿਸ ਵੱਲੋਂ ਇਸ ਸੰਬੰਧੀ ਅੱਗੇ ਦੀ ਕਾਰਵਾਈ ਜਾਰੀ ਹੈ ਅਤੇ ਜਾਂਚ ਪੂਰੀ ਹੋਣ ਤੱਕ ਅਦਾਲਤ ਵਿੱਚ ਸਖ਼ਤ ਨਿਗਰਾਨੀ ਬਣਾਈ ਰੱਖੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News