ਅਮਰੀਕਾ ਵਿੱਚ ਟਰੱਕ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਗੁਰਵਿੰਦਰ ਪਾਲ ਦੀ ਮੌਤ, ਪਰਿਵਾਰ ਵੱਲੋਂ ਮ੍ਰਿਤਕ ਦੇਹ ਵਤਨ ਲਿਆਂਉਣ ਦੀ ਅਪੀਲ

Latest News: ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਸ਼ਾਹ ਅਬੂ ਬੁੱਕਰ ਦਾ ਰਹਿਣ ਵਾਲਾ ਨੌਜਵਾਨ ਗੁਰਵਿੰਦਰ ਪਾਲ ਅਮਰੀਕਾ ਵਿੱਚ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ। ਇਸ ਦੁੱਖਦਾਈ ਖ਼ਬਰ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਵਿੰਦਰ ਪਾਲ ਪੜ੍ਹਿਆ-ਲਿਖਿਆ ਅਤੇ ਛੋਟਾ ਕਿਸਾਨ ਸੀ। […]
Khushi
By : Updated On: 21 Feb 2026 18:41:PM
ਅਮਰੀਕਾ ਵਿੱਚ ਟਰੱਕ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਗੁਰਵਿੰਦਰ ਪਾਲ ਦੀ ਮੌਤ, ਪਰਿਵਾਰ ਵੱਲੋਂ ਮ੍ਰਿਤਕ ਦੇਹ ਵਤਨ ਲਿਆਂਉਣ ਦੀ ਅਪੀਲ

Latest News: ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਸ਼ਾਹ ਅਬੂ ਬੁੱਕਰ ਦਾ ਰਹਿਣ ਵਾਲਾ ਨੌਜਵਾਨ ਗੁਰਵਿੰਦਰ ਪਾਲ ਅਮਰੀਕਾ ਵਿੱਚ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ। ਇਸ ਦੁੱਖਦਾਈ ਖ਼ਬਰ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਗੁਰਵਿੰਦਰ ਪਾਲ ਪੜ੍ਹਿਆ-ਲਿਖਿਆ ਅਤੇ ਛੋਟਾ ਕਿਸਾਨ ਸੀ। ਘਰੇਲੂ ਹਾਲਾਤ ਸੁਧਾਰਨ ਲਈ ਉਸਨੇ ਅਮਰੀਕਾ ਜਾਣ ਦਾ ਫੈਸਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉਸਨੇ ਏਜੰਟ ਨੂੰ ਕਰੀਬ 50 ਤੋਂ 55 ਲੱਖ ਰੁਪਏ ਅਦਾ ਕਰਕੇ ਗੈਰਕਾਨੂੰਨੀ ਤਰੀਕੇ ਨਾਲ (ਡੰਕੀ ਰਾਹੀਂ) ਅਮਰੀਕਾ ਪਹੁੰਚ ਕੀਤੀ ਸੀ। ਹਾਲੇ ਤੱਕ ਉਹ ਕਰਜ਼ਾ ਪੂਰੀ ਤਰ੍ਹਾਂ ਅਦਾ ਨਹੀਂ ਕਰ ਸਕਿਆ ਸੀ।

ਪਰਿਵਾਰ ਦੇ ਮੁਤਾਬਕ ਅਮਰੀਕਾ ਵਿੱਚ ਸਰਕਾਰੀ ਨੀਤੀਆਂ ਕੜੀਆਂ ਹੋਣ ਤੋਂ ਬਾਅਦ ਉਹ ਕੁਝ ਮਹੀਨੇ ਡਰ ਦੇ ਮਾਹੌਲ ਵਿੱਚ ਰਿਹਾ। ਬਾਅਦ ਵਿੱਚ ਉਸਨੇ ਡਰਾਈਵਿੰਗ ਲਾਇਸੈਂਸ ਬਣਵਾ ਕੇ ਟਰੱਕ ਚਲਾਉਣਾ ਸ਼ੁਰੂ ਕੀਤਾ ਸੀ ਅਤੇ ਕੇਵਲ ਚਾਰ–ਪੰਜ ਮਹੀਨੇ ਹੀ ਕੰਮ ਕੀਤਾ ਸੀ ਕਿ ਇਹ ਹਾਦਸਾ ਵਾਪਰ ਗਿਆ।

ਪਰਿਵਾਰ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਅੱਗੇ ਅਪੀਲ ਕੀਤੀ ਹੈ ਕਿ ਗੁਰਵਿੰਦਰ ਪਾਲ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਵਤਨ ਲਿਆਂਦਾ ਜਾਵੇ, ਤਾਂ ਜੋ ਅਖੀਰੀ ਸੰਸਕਾਰ ਆਪਣੇ ਪਿੰਡ ਵਿੱਚ ਕੀਤੇ ਜਾ ਸਕਣ। ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਸ ਸਬੰਧੀ ਯਤਨ ਵੀ ਸ਼ੁਰੂ ਕਰ ਦਿੱਤੇ ਗਏ ਹਨ।

ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇ ਦੇਸ਼ ਵਿੱਚ ਹੀ ਨੌਜਵਾਨਾਂ ਲਈ ਯੋਗ ਰੋਜ਼ਗਾਰ ਦੇ ਮੌਕੇ ਉਪਲਬਧ ਹੋਣ, ਤਾਂ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿੱਚ ਇਸ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਪਰਿਵਾਰਾਂ ਦੀ ਆਰਥਿਕ ਅਤੇ ਕਾਨੂੰਨੀ ਮਦਦ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad