Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

Punjab Finance Minister: ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ CEO ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ। Mukhammantri Rangla Punjab Fund: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

Punjab Finance Minister: ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ CEO ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ।

Mukhammantri Rangla Punjab Fund: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ ‘ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ।

ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਰਸਮੀ ਤੌਰ ‘ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ। ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ CEO ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਇਸ ਫੰਡ ਦੇ ਮਹੱਤਵਪੂਰਨ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵਰਤੋਂ ਵਿਸ਼ੇਸ਼ ਤੌਰ ‘ਤੇ ਸੂਬੇ ਭਰ ਦੇ ਉਨ੍ਹਾਂ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਸ ਸਾਲ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਹੈ। ਉਨ੍ਹਾਂ ਕਿਹਾ ਕਿ ਕੈਪੀਟਲ ਸਮਾਲ ਫਾਈਨਾਂਸ ਬੈਂਕ ਦਾ ਇਹ ਮਹੱਤਵਪੂਰਨ ਯੋਗਦਾਨ ਇਨ੍ਹਾਂ ਪਰਿਵਾਰਾਂ ਲਈ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਿੱਧੇ ਤੌਰ ‘ਤੇ ਮਦਦਗਾਰ ਸਾਬਤ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News