Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

Varinder Ghuman ਦੀ ਮੌਤ ਮਾਮਲੇ ‘ਚ Fortis ਹਸਪਤਾਲ ਦੇ 4 ਡਾਕਟਰਾਂ ਖਿਲਾਫ਼ FIR, ਅਪ੍ਰੇਸ਼ਨ ਤੋਂ ਬਾਅਦ ਹੋਈ ਸੀ ਘੁੰਮਣ ਦੀ ਮੌਤ

Body Builder Varinder Singh Ghuman Death Case: ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਫੋਰਟਿਸ ਹਸਪਤਾਲ (Fortis Hospital Amritsar) ਦੇ 4 ਡਾਕਟਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਵਿਰੁੱਧ ਬੀਐਨਐਸ ਦੀ ਧਾਰਾ 106(1) ਦੇ ਤਹਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Varinder Ghuman ਦੀ ਮੌਤ ਮਾਮਲੇ ‘ਚ Fortis ਹਸਪਤਾਲ ਦੇ 4 ਡਾਕਟਰਾਂ ਖਿਲਾਫ਼ FIR, ਅਪ੍ਰੇਸ਼ਨ ਤੋਂ ਬਾਅਦ ਹੋਈ ਸੀ ਘੁੰਮਣ ਦੀ ਮੌਤ

Body Builder Varinder Singh Ghuman Death Case: ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਫੋਰਟਿਸ ਹਸਪਤਾਲ (Fortis Hospital Amritsar) ਦੇ 4 ਡਾਕਟਰਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਵਿਰੁੱਧ ਬੀਐਨਐਸ ਦੀ ਧਾਰਾ 106(1) ਦੇ ਤਹਿਤ ਲਾਪਰਵਾਹੀ ਲਈ ਮਾਮਲਾ ਦਰਜ ਕੀਤਾ ਗਿਆ ਹੈ।

ਐਫਆਈਆਰ ਵਿੱਚ ਫੋਰਟਿਸ ਐਸਕਾਰਟਸ ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਆ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜੇਂਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਦੇ ਨਾਮ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਵਰਿੰਦਰ ਘੁੰਮਣ ਦੀ 9 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਪਰੰਤ, ਘੁੰਮਣ ਦੇ ਪਰਿਵਾਰ ਨੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਸੀ ਅਤੇ ਹਸਪਤਾਲ ‘ਤੇ ਇਲਾਜ ਦੌਰਾਨ ਲਾਪਰਵਾਹੀ ਦੇ ਇਲਜ਼ਾਮ ਲਾਏ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਪ੍ਰੇਸ਼ਨ ਤੋਂ ਬਾਅਦ ਲਾਸ਼ ਦੀ ਹਾਲਤ ਸ਼ੱਕੀ ਸੀ। ਮ੍ਰਿਤਕ ਦੇਹ ਸਿਰ ਤੋਂ ਮੋਢੇ ਤੱਕ ਕਾਲੀ ਅਤੇ ਨੀਲੀ ਪੈ ਗਈ ਸੀ, ਜਿਸ ਕਾਰਨ ਸਵਾਲ ਖੜ੍ਹੇ ਹੋ ਗਏ ਸਨ।

SIT ਦੀ ਜਾਂਚ ‘ਚ ਸਾਹਮਣੇ ਆਈ ਸੀ ਡਾਕਟਰਾਂ ਦੀ ਲਾਪਰਵਾਹੀ

ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਜਾਂਚ ਟੀਮ (SIT) ਜਿਸ ਵਿੱਚ ਮਾਹਰ ਡਾਕਟਰ ਸ਼ਾਮਲ ਸਨ, ਵਰਿੰਦਰ ਘੁੰਮਣ ਦੀ ਮੌਤ ਦੀ ਜਾਂਚ ਕਰ ਰਹੀ ਸੀ। ਪਿਛਲੇ ਮਹੀਨੇ, SIT ਨੇ ਆਪਣੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਸੀ। ਆਪ੍ਰੇਸ਼ਨ ਦੌਰਾਨ ਕਿਸੇ ਵੀ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ।

Read Latest News and Breaking News at Daily Post TV, Browse for more News

Ad
Ad

Punjab District News