Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR

FIR against Rahul-Priyanka and other leaders of INDIA Bloc: ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ ਆਕਾਸ਼ਵਾਣੀ ਭਵਨ ਦੇ ਪਰਿਸਰ ਵਿੱਚ ਬਿਨਾਂ ਇਜਾਜ਼ਤ ਦਾਖ਼ਲ ਹੋਣ ਦੇ ਮਾਮਲੇ ਵਿੱਚ FIR ਦਰਜ ਕੀਤੀ ਹੈ। ਇਹ ਕਾਰਵਾਈ ਮੰਗਲਵਾਰ ਨੂੰ ਚੋਣ ਕਮਿਸ਼ਨ ਖ਼ਿਲਾਫ਼ ਕੀਤੇ ਗਏ ਵਿਰੋਧ ਪ੍ਰਦਰਸ਼ਨ […]
By : Updated On: 07 Oct 2026 11:15:AM
ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR

FIR against Rahul-Priyanka and other leaders of INDIA Bloc: ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ ਆਕਾਸ਼ਵਾਣੀ ਭਵਨ ਦੇ ਪਰਿਸਰ ਵਿੱਚ ਬਿਨਾਂ ਇਜਾਜ਼ਤ ਦਾਖ਼ਲ ਹੋਣ ਦੇ ਮਾਮਲੇ ਵਿੱਚ FIR ਦਰਜ ਕੀਤੀ ਹੈ। ਇਹ ਕਾਰਵਾਈ ਮੰਗਲਵਾਰ ਨੂੰ ਚੋਣ ਕਮਿਸ਼ਨ ਖ਼ਿਲਾਫ਼ ਕੀਤੇ ਗਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੀਤੀ ਗਈ।

ਇਸ਼ਤਿਹਾਰ

ਦਿੱਲੀ ਪੁਲਿਸ ਮੁਤਾਬਕ INDIA ਬਲਾਕ ਦੇ ਆਗੂਆਂ ਨੇ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ‘ਨਿਰਵਾਚਨ ਸਦਨ’ ਤੱਕ ਮਾਰਚ ਕਰਨ ਦੀ ਯੋਜਨਾ ਬਣਾਈ ਸੀ, ਪਰ ਇਸ ਮਾਰਚ ਲਈ ਪੁਲਿਸ ਤੋਂ ਕੋਈ ਅਧਿਕਾਰਤ ਇਜਾਜ਼ਤ ਨਹੀਂ ਲਈ ਗਈ ਸੀ। ਚੋਣ ਕਮਿਸ਼ਨ ਦਫ਼ਤਰ ਨੇੜੇ ਪੁਲਿਸ ਵੱਲੋਂ ਰੋਕੇ ਜਾਣ ਮਗਰੋਂ ਵਿਰੋਧੀ ਧਿਰ ਦੇ ਆਗੂਆਂ ਨੇ ਧਰਨਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਕਈ ਆਗੂ ਆਕਾਸ਼ਵਾਣੀ ਭਵਨ ਦੇ ਪਰਿਸਰ ਵਿੱਚ ਦਾਖ਼ਲ ਹੋ ਗਏ ਅਤੇ ਉੱਥੇ ਧਰਨਾ ਜਾਰੀ ਰੱਖਿਆ। ਪੁਲਿਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਪਰਿਸਰ ਖਾਲੀ ਕਰਨ ਲਈ ਕਿਹਾ ਗਿਆ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਅਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਸੰਸਦ ਮੈਂਬਰਾਂ ਦੇ ਵਫ਼ਦ ਦੀ ਮੁਲਾਕਾਤ ਕਰਵਾਉਣ ਦੀ ਮੰਗ ਕੀਤੀ।

ਕਰੀਬ 8 ਤੋਂ 9 ਘੰਟੇ ਚੱਲੇ ਧਰਨੇ ਤੋਂ ਬਾਅਦ ਦਿੱਲੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਮੁਤਾਬਕ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇਹ ਕਾਰਵਾਈ ਕੀਤੀ ਗਈ। ਬਾਅਦ ਵਿੱਚ ਹਿਰਾਸਤ ਵਿੱਚ ਲਏ ਗਏ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ।

ਇਹ ਪ੍ਰਦਰਸ਼ਨ ਵੋਟਰ ਸੂਚੀਆਂ ਦੀ Special Intensive Revision (SIR) ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੀ। ਵਿਰੋਧੀ ਧਿਰ ਵੱਲੋਂ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਮੁੱਦੇ ਉਠਾਏ ਗਏ ਹਨ। FIR ਵਿੱਚ ਲਗਾਈਆਂ ਗਈਆਂ ਧਾਰਾਵਾਂ ਬਾਰੇ ਵਿਸਥਾਰਤ ਜਾਣਕਾਰੀ ਹਾਲੇ ਸਾਹਮਣੇ ਆਉਣੀ ਬਾਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News