Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR

ਲੁਧਿਆਣਾ: ਲੁਧਿਆਣਾ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲਿਸ ਨੇ ਹਰਿਆਣਾ ਦੇ ਕੈਥਲ ਵਾਸੀ ਗਾਇਕ ਕਾਸ਼ੀਨਾਥ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਗਾਇਕ ਨੇ ਲਾਈਵ ਸਟੇਜ ਸ਼ੋਅ ਦੌਰਾਨ ਹਿੰਦੂ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਦੀ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵੀ ਸਾਂਝੀ ਕੀਤੀ ਗਈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR

ਲੁਧਿਆਣਾ: ਲੁਧਿਆਣਾ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲਿਸ ਨੇ ਹਰਿਆਣਾ ਦੇ ਕੈਥਲ ਵਾਸੀ ਗਾਇਕ ਕਾਸ਼ੀਨਾਥ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਗਾਇਕ ਨੇ ਲਾਈਵ ਸਟੇਜ ਸ਼ੋਅ ਦੌਰਾਨ ਹਿੰਦੂ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਦੀ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵੀ ਸਾਂਝੀ ਕੀਤੀ ਗਈ। ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 299 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਹੈਬੋਵਾਲ ਕਲਾਂ ਦੇ ਦੁਗਰੀਪੁਰੀ ਵਾਸੀ ਅਤੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਮਾਤਾ ਪਾਰਵਤੀ ਅਤੇ ਭਗਵਾਨ ਗਣੇਸ਼ ਬਾਰੇ ਟਿੱਪਣੀ ਕਰਨ ਦਾ ਦੋਸ਼
ਰਾਜੀਵ ਟੰਡਨ ਨੇ 1 ਅਕਤੂਬਰ 2026 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਮੁਤਾਬਕ, ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਗਾਇਕ ਕਾਸ਼ੀਨਾਥ ਦੀ ਇੱਕ ਵੀਡੀਓ ਦੇਖੀ ਸੀ, ਜਿਸ ਵਿੱਚ ਉਹ ਲਾਈਵ ਸਟੇਜ ਸ਼ੋਅ ਦੌਰਾਨ ਮਾਤਾ ਪਾਰਵਤੀ ਅਤੇ ਭਗਵਾਨ ਗਣੇਸ਼ ਬਾਰੇ ਕਥਿਤ ਤੌਰ ’ਤੇ ਵਿਵਾਦਿਤ ਟਿੱਪਣੀਆਂ ਕਰ ਰਿਹਾ ਸੀ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇਹ ਵੀਡੀਓ ਗਾਇਕ ਦੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਲਾਵਾ ਹੋਰ ਪਲੇਟਫਾਰਮਾਂ ’ਤੇ ਵੀ ਅਪਲੋਡ ਕੀਤੀ ਗਈ, ਜਿਸ ਨਾਲ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ।

ਪ੍ਰਤਾਪ ਸਿੰਘ ਅਤੇ ਫੇਸਬੁੱਕ ਪੇਜ ਵੀ FIR ’ਚ ਸ਼ਾਮਲ
ਇਸ ਮਾਮਲੇ ਵਿੱਚ ਗਾਇਕ ਕਾਸ਼ੀਨਾਥ ਤੋਂ ਇਲਾਵਾ ਪ੍ਰਤਾਪ ਸਿੰਘ ਅਤੇ ‘ਅਕਾਲਗਤੀਆ’ ਨਾਂ ਦੇ ਫੇਸਬੁੱਕ ਪੇਜ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਸ਼ਿਕਾਇਤ ਮੁਤਾਬਕ, ‘ਦਲ ਪੰਥ ਬਾਬਾ ਬੁੱਢਾ ਦਲ’ ਦੇ ਨਾਂ ਨਾਲ ਬਣੇ ਫੇਸਬੁੱਕ ਪੇਜ ’ਤੇ ਪ੍ਰਤਾਪ ਸਿੰਘ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ ਸੀ, ਜਿਸ ਵਿੱਚ ਭਗਵਾਨ ਹਨੂੰਮਾਨ ਅਤੇ ਹਿੰਦੂ ਧਰਮ ਬਾਰੇ ਕਥਿਤ ਇਤਰਾਜ਼ਯੋਗ ਸ਼ਬਦ ਵਰਤੇ ਗਏ ਸਨ। ਇਸ ਤੋਂ ਇਲਾਵਾ ‘ਅਕਾਲਗਤੀਆ’ ਪੇਜ ’ਤੇ ਵੀ ਇੱਕ ਵਿਵਾਦਿਤ ਵੀਡੀਓ ਸਾਂਝੀ ਕੀਤੇ ਜਾਣ ਦਾ ਦੋਸ਼ ਹੈ।

ਜਾਂਚ ਤੋਂ ਬਾਅਦ ਦਰਜ ਹੋਇਆ ਮਾਮਲਾ
ਥਾਣਾ ਹੈਬੋਵਾਲ ਦੀ ਪੁਲਿਸ ਨੇ ਸ਼ਿਕਾਇਤ ਦੀ ਜਾਂਚ-ਪੜਤਾਲ ਤੋਂ ਬਾਅਦ 25 ਨਵੰਬਰ ਨੂੰ ਮੁਕੱਦਮਾ ਨੰਬਰ 315 ਦਰਜ ਕੀਤਾ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਮਾਮਲੇ ਦੀ ਜਾਂਚ ਹੌਲਦਾਰ ਮਨਦੀਪ ਸਿੰਘ ਨੂੰ ਸੌਂਪੀ ਗਈ ਹੈ ਅਤੇ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News