Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਦੇ ਸਾਬਕਾ ਡੀ.ਜੀ.ਪੀ. ਵਿਰੁੱਧ ਆਪਣੇ ਪੁੱਤਰ ਦੇ ਕਤਲ ਦੇ ਦੋਸ਼ ਵਿਚ ਐਫ਼.ਆਈ.ਆਰ. ਦਰਜ

Punjab News: ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਦੇ ਸੰਬੰਧ ਵਿਚ ਪੰਚਕੂਲਾ ਪੁਲਿਸ ਨੇ ਸਾਬਕਾ ਡੀ.ਜੀ.ਪੀ.,ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮ੍ਰਿਤਕ ਦੀ ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਪੰਚਕੂਲਾ ਪੁਲਿਸ ਨੇ ਐਮ.ਡੀ.ਸੀ. ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਸਾਬਕਾ ਡੀ.ਜੀ.ਪੀ. ਵਿਰੁੱਧ ਆਪਣੇ ਪੁੱਤਰ ਦੇ ਕਤਲ ਦੇ ਦੋਸ਼ ਵਿਚ ਐਫ਼.ਆਈ.ਆਰ. ਦਰਜ

Punjab News: ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਦੇ ਸੰਬੰਧ ਵਿਚ ਪੰਚਕੂਲਾ ਪੁਲਿਸ ਨੇ ਸਾਬਕਾ ਡੀ.ਜੀ.ਪੀ.,ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮ੍ਰਿਤਕ ਦੀ ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਪੰਚਕੂਲਾ ਪੁਲਿਸ ਨੇ ਐਮ.ਡੀ.ਸੀ. ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਅਕੀਲ ਅਖਤਰ ਦੀ ਸ਼ੱਕੀ ਮੌਤ ਦੇ ਸੰਬੰਧ ਵਿਚ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ ਸ਼ਿਕਾਇਤਕਰਤਾ ਸ਼ਮਸੁਦੀਨ ਚੌਧਰੀ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਸੀ,ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਅਕੀਲ ਅਖ਼ਤਰ ਦੀ ਮੌਤ ਸ਼ੱਕੀ ਹਾਲਾਤ ਵਿਚ ਹੋਈ ਹੈ ਅਤੇ ਇਸ ਵਿਚ ਪਰਿਵਾਰਕ ਮੈਂਬਰ ਸ਼ਾਮਿਲ ਹੋ ਸਕਦੇ ਹਨ।

ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਅਕੀਲ ਅਖਤਰ ਨੇ 27 ਅਗਸਤ ਨੂੰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕੀਤਾ ਸੀ, ਜਿਸ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਗੰਭੀਰ ਦੋਸ਼ ਲਗਾਏ ਗਏ ਸਨ। ਵੀਡੀਓ ਵਿਚ ਉਸ ਨੇ ਇਹ ਵੀ ਕਿਹਾ ਸੀ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ।

ਸ਼ਿਕਾਇਤ ਵਿਚ ਮ੍ਰਿਤਕ ਦੇ ਸੋਸ਼ਲ ਮੀਡੀਆ ਵੀਡੀਓ, ਡਿਜੀਟਲ ਸਬੂਤ, ਕਾਲ ਰਿਕਾਰਡ ਅਤੇ ਪੋਸਟਮਾਰਟਮ ਰਿਪੋਰਟ ਦੀ ਜਾਂਚ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਸੂਤਰਾਂ ਅਨੁਸਾਰ ਅਕੀਲ ਅਖਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News