ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਪੰਚਕੂਲਾ ਦੇ ਸੈਕਟਰ 2 ਵਿੱਚ ਘਰ ਨੂੰ ਲੱਗੀ ਅੱਗ, ਬਜ਼ੁਰਗ ਜੋੜਾ ਸੁਰੱਖਿਅਤ ਬਚਿਆ

Latest News: ਪੰਚਕੂਲਾ ਦੇ ਸੈਕਟਰ 2 ਦੇ ਘਰ ਨੰਬਰ 484 ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੇ ਸਮੇਂ ਘਰ ਵਿੱਚ ਇੱਕ ਬਜ਼ੁਰਗ ਜੋੜਾ ਮੌਜੂਦ ਸੀ, ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, ਘਰ ਦੇ ਅੰਦਰ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਖਾਕ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਡਾਇਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਪੰਚਕੂਲਾ ਦੇ ਸੈਕਟਰ 2 ਦੇ ਘਰ ਨੰਬਰ 484 ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੇ ਸਮੇਂ ਘਰ ਵਿੱਚ ਇੱਕ ਬਜ਼ੁਰਗ ਜੋੜਾ ਮੌਜੂਦ ਸੀ, ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, ਘਰ ਦੇ ਅੰਦਰ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਖਾਕ ਹੋ ਗਿਆ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਡਾਇਲ 112 ਤੇ ਕਾਲ ਕੀਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੇਜ਼ੀ ਨਾਲ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ।ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

ਸੈਕਟਰ 2 ਥਾਣਾ ਇੰਚਾਰਜ ਤੇਜਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰੇਗੀ। ਇੱਕ ਕਮਰੇ ਵਿੱਚ ਅੱਗ ਲੱਗ ਗਈ। ਚੌਕੀ ਇੰਚਾਰਜ ਤੇਜਿੰਦਰ ਪਾਲ ਸਿੰਘ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਅੱਗ ਬੁਝਾ ਦਿੱਤੀ, ਨਹੀਂ ਤਾਂ ਇਹ ਹੋਰ ਵੀ ਫੈਲ ਸਕਦੀ ਸੀ।

ਤੇਜਿੰਦਰ ਪਾਲ ਦੀ ਸੂਝਬੂਝ ਨਾਲ ਵੱਡਾ ਹਾਦਸਾ ਟਲਿਆ

ਸੈਕਟਰ 2 ਚੌਕੀ ਇੰਚਾਰਜ ਤੇਜਿੰਦਰ ਪਾਲ ਸਿੰਘ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਕਮਰੇ ਦਾ ਦਰਵਾਜ਼ਾ ਤੋੜਿਆ ਅਤੇ ਅੱਗ ਬੁਝਾਉਣ ਵਿੱਚ ਸਹਿਯੋਗ ਦਿੱਤਾ। ਉਨ੍ਹਾਂ ਕਿਹਾ, “ਜੇਕਰ ਅੱਗ ਤੇ ਕਾਬੂ ਨਾ ਪਾਇਆ ਜਾਂਦਾ, ਤਾਂ ਇਹ ਹੋਰ ਘਰਾਂ ਤੱਕ ਫੈਲ ਸਕਦੀ ਸੀ।”

ਚੈਂਬਰ ਆਫ਼ ਕਾਮਰਸ ਪੰਚਕੂਲਾ ਦੇ ਪ੍ਰਧਾਨ ਅਨਿਲ ਥਾਪਰ, ਜੋ ਘਰ ਦੇ ਗੁਆਂਢੀ ਵੀ ਹਨ, ਨੇ ਦੱਸਿਆ ਕਿ ਅੱਗ ਅਚਾਨਕ ਲੱਗੀ ਅਤੇ ਕੁਝ ਹੀ ਸਮੇਂ ਵਿੱਚ ਪੂਰੇ ਘਰ ਵਿੱਚ ਫੈਲ ਗਈ।

ਜਾਂਚ ਜਾਰੀ

ਸੈਕਟਰ 2 ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਕੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਅੱਗ ਸ਼ਾਰਟ ਸਰਕਿਟ ਜਾਂ ਕਿਸੇ ਹੋਰ ਕਾਰਨ ਕਰਕੇ ਲੱਗੀ।

Read Latest News and Breaking News at Daily Post TV, Browse for more News

Ad
Ad

Punjab District News