Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਮਹਾਰਾਸ਼ਟਰ ਦੇ ਨਲਾਸੋਪਾਰਾ ਵਿੱਚ ਇਮਾਰਤ ਨੂੰ ਲੱਗੀ ਅੱਗ, ਦੋ ਔਰਤਾਂ ਦੀ ਮੌਤ

Fire breaks out in a building in Nalasopara: ਨਲਾਸੋਪਾਰਾ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਨਲਾਸੋਪਾਰਾ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਰਾਤ ਕਰੀਬ 11:30 ਵਜੇ ਇੰਪੀਰੀਅਲ ਹਾਈਟਸ ਇਮਾਰਤ ਦੀ 8ਵੀਂ ਤੋਂ 10ਵੀਂ ਮੰਜ਼ਿਲ ’ਤੇ ਵਾਪਰਿਆ। ਮ੍ਰਿਤਕ ਔਰਤਾਂ ਦੀ ਪਛਾਣ 50 ਸਾਲਾ ਫਾਲਗੁਨੀ ਸ਼ਾਹ ਅਤੇ […]
By : Updated On: 14 Oct 2026 10:13:AM
ਮਹਾਰਾਸ਼ਟਰ ਦੇ ਨਲਾਸੋਪਾਰਾ ਵਿੱਚ ਇਮਾਰਤ ਨੂੰ ਲੱਗੀ ਅੱਗ, ਦੋ ਔਰਤਾਂ ਦੀ ਮੌਤ
  • 15 ਲੋਕਾਂ ਨੂੰ ਬਚਾਇਆ
  • ਇੰਪੀਰੀਅਲ ਹਾਈਟਸ ਦੀ 8ਵੀਂ ਤੋਂ 10ਵੀਂ ਮੰਜ਼ਿਲ ਤੱਕ ਫੈਲੀ ਅੱਗ
  • ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ, ਕਾਰਨਾਂ ਦੀ ਪੁਸ਼ਟੀ ਨਹੀਂ

Fire breaks out in a building in Nalasopara: ਨਲਾਸੋਪਾਰਾ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਨਲਾਸੋਪਾਰਾ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਰਾਤ ਕਰੀਬ 11:30 ਵਜੇ ਇੰਪੀਰੀਅਲ ਹਾਈਟਸ ਇਮਾਰਤ ਦੀ 8ਵੀਂ ਤੋਂ 10ਵੀਂ ਮੰਜ਼ਿਲ ’ਤੇ ਵਾਪਰਿਆ। ਮ੍ਰਿਤਕ ਔਰਤਾਂ ਦੀ ਪਛਾਣ 50 ਸਾਲਾ ਫਾਲਗੁਨੀ ਸ਼ਾਹ ਅਤੇ 50 ਸਾਲਾ ਅਸ਼ਵਨੀ ਪਾਰਕਰ ਵਜੋਂ ਹੋਈ ਹੈ।

ਇਸ਼ਤਿਹਾਰ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਬਚਾਅ ਮੁਹਿੰਮ ਚਲਾ ਕੇ 15 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਤੋਂ ਇਲਾਵਾ ਕਈ ਲੋਕ ਖ਼ੁਦ ਵੀ ਇਮਾਰਤ ਵਿੱਚੋਂ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ।

ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ
ਮੁੱਢਲੀ ਜਾਣਕਾਰੀ ਮੁਤਾਬਕ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।

Read Latest News and Breaking News at Daily Post TV, Browse for more News

Ad
Ad

Punjab District News