Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਕੋਲਕਾਤਾ ਦੇ ਹੋਟਲ ’ਚ ਭਿਆਨਕ ਅੱਗ, 9 ਲੋਕਾਂ ਦੀ ਮੌਤ, 6 ਜ਼ਖਮੀ

Fire breaks out in Kolkata hotel: ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੱਧ ਕੋਲਕਾਤਾ ਦੀ ਮਿਰਜ਼ਾ ਗ਼ਾਲਿਬ ਸਟ੍ਰੀਟ ਸਥਿਤ ਇੱਕ ਹੋਟਲ ਵਿੱਚ ਵਾਪਰਿਆ। ਪੁਲਿਸ ਮੁਤਾਬਕ ਅੱਗ ਰਾਤ ਕਰੀਬ 1:45 […]
By : Updated On: 19 Aug 2026 10:36:AM
ਕੋਲਕਾਤਾ ਦੇ ਹੋਟਲ ’ਚ ਭਿਆਨਕ ਅੱਗ, 9 ਲੋਕਾਂ ਦੀ ਮੌਤ, 6 ਜ਼ਖਮੀ

Fire breaks out in Kolkata hotel: ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੱਧ ਕੋਲਕਾਤਾ ਦੀ ਮਿਰਜ਼ਾ ਗ਼ਾਲਿਬ ਸਟ੍ਰੀਟ ਸਥਿਤ ਇੱਕ ਹੋਟਲ ਵਿੱਚ ਵਾਪਰਿਆ। ਪੁਲਿਸ ਮੁਤਾਬਕ ਅੱਗ ਰਾਤ ਕਰੀਬ 1:45 ਵਜੇ ਲੱਗੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ’ਤੇ ਪਹੁੰਚੀਆਂ। ਪੁਲਿਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀਆਂ ਟੀਮਾਂ ਨੇ ਵੀ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਸ਼ਤਿਹਾਰ

ਧੂੰਏਂ ਕਾਰਨ ਬਚਾਅ ਕਾਰਜ ਵਿੱਚ ਆਈ ਮੁਸ਼ਕਲ
ਹੋਟਲ ਦੀ ਇਮਾਰਤ ਵਿੱਚ ਬਹੁਤ ਜ਼ਿਆਦਾ ਧੂੰਆਂ ਭਰ ਗਿਆ ਸੀ, ਜਿਸ ਕਾਰਨ ਫਾਇਰਫਾਈਟਰਾਂ ਨੂੰ ਪੌੜੀਆਂ ਰਾਹੀਂ ਉੱਪਰਲੀਆਂ ਮੰਜ਼ਿਲਾਂ ਤੱਕ ਪਹੁੰਚਣ ਵਿੱਚ ਮੁਸ਼ਕਲ ਆਈ। ਪੁਲਿਸ ਮੁਤਾਬਕ ਹੁਣ ਤੱਕ 9 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਨੇ ਅੱਗ ’ਤੇ ਕਾਬੂ ਪਾ ਲਿਆ ਹੈ ਅਤੇ ਹੁਣ ਇਮਾਰਤ ਨੂੰ ਠੰਢਾ ਕਰਨ ਦਾ ਕੰਮ ਜਾਰੀ ਹੈ। ਪੁਲਿਸ ਅਤੇ ਬਚਾਅ ਟੀਮਾਂ ਵੱਲੋਂ ਹੋਟਲ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਪੱਛਮੀ ਬੰਗਾਲ ਫਾਇਰ ਸਰਵਿਸਿਜ਼ ਦਾ ਮੁੱਖ ਦਫ਼ਤਰ ਹੋਟਲ ਦੇ ਬਿਲਕੁਲ ਨੇੜੇ ਹੀ ਸਥਿਤ ਹੈ।

Read Latest News and Breaking News at Daily Post TV, Browse for more News

Ad
Ad

Punjab District News