Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਟਾਪੂ ਫੁਕੇਟ ’ਚ ਲੱਗੀ ਭਿਆਨਕ ਅੱਗ, 11 ਲੋਕਾਂ ਦੀ ਮੌਤ, 16 ਜ਼ਖ਼ਮੀ

ਨਵੀਂ ਦਿੱਲੀ: ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਟਾਪੂ ਫੁਕੇਟ ਵਿੱਚ ਇੱਕ ਵਪਾਰਕ ਇਮਾਰਤ ਨੂੰ ਅੱਗ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ। ਅੱਗ ਸਭ ਤੋਂ ਪਹਿਲਾਂ ਇੱਕ ਅਜਿਹੀ ਇਮਾਰਤ ਵਿੱਚ ਲੱਗੀ, ਜਿੱਥੇ ਕਾਰਾਂ ਕਿਰਾਏ ’ਤੇ ਦੇਣ ਦਾ ਕਾਰੋਬਾਰ ਚੱਲਦਾ ਸੀ। ਬਾਅਦ ਵਿੱਚ ਅੱਗ ਨੇ ਨੇੜਲੀਆਂ ਕਈ ਇਮਾਰਤਾਂ ਨੂੰ ਵੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਟਾਪੂ ਫੁਕੇਟ ’ਚ ਲੱਗੀ ਭਿਆਨਕ ਅੱਗ, 11 ਲੋਕਾਂ ਦੀ ਮੌਤ, 16 ਜ਼ਖ਼ਮੀ

ਨਵੀਂ ਦਿੱਲੀ: ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਟਾਪੂ ਫੁਕੇਟ ਵਿੱਚ ਇੱਕ ਵਪਾਰਕ ਇਮਾਰਤ ਨੂੰ ਅੱਗ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ। ਅੱਗ ਸਭ ਤੋਂ ਪਹਿਲਾਂ ਇੱਕ ਅਜਿਹੀ ਇਮਾਰਤ ਵਿੱਚ ਲੱਗੀ, ਜਿੱਥੇ ਕਾਰਾਂ ਕਿਰਾਏ ’ਤੇ ਦੇਣ ਦਾ ਕਾਰੋਬਾਰ ਚੱਲਦਾ ਸੀ। ਬਾਅਦ ਵਿੱਚ ਅੱਗ ਨੇ ਨੇੜਲੀਆਂ ਕਈ ਇਮਾਰਤਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਥਾਈ ਅਧਿਕਾਰੀਆਂ ਮੁਤਾਬਕ ਅੱਗ ਸਵੇਰੇ ਕਰੀਬ 3:17 ਵਜੇ ਲੱਗੀ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਅੱਗ ’ਤੇ ਕਾਬੂ ਪਾਉਣ ਲਈ ਲਗਭਗ ਦੋ ਘੰਟੇ ਲੱਗੇ। ਜ਼ਖ਼ਮੀਆਂ ਵਿੱਚ 15 ਥਾਈ ਨਾਗਰਿਕ ਅਤੇ ਇੱਕ ਮਿਆਂਮਾਰ ਦਾ ਨਾਗਰਿਕ ਸ਼ਾਮਲ ਹੈ।

ਮ੍ਰਿਤਕਾਂ ਅਤੇ ਜ਼ਖ਼ਮੀਆਂ ’ਚ ਕੋਈ ਸੈਲਾਨੀ ਨਹੀਂ
ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਾਰੇ ਗਏ ਜਾਂ ਜ਼ਖ਼ਮੀ ਹੋਏ ਲੋਕਾਂ ਵਿੱਚ ਕੋਈ ਵੀ ਸੈਲਾਨੀ ਸ਼ਾਮਲ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਹ ਇਮਾਰਤ ਫੁਕੇਟ ਦੇ ਪੱਛਮੀ ਤੱਟ ’ਤੇ ਸਥਿਤ ਮਸ਼ਹੂਰ ਪਟੋਂਗ ਬੀਚ ਦੇ ਨੇੜੇ ਇੱਕ ਰਿਹਾਇਸ਼ੀ ਅਤੇ ਵਪਾਰਕ ਇਲਾਕੇ ਵਿੱਚ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਤੋਂ ਚਾਰ ਮਹੀਨੇ ਪਹਿਲਾਂ ਬੈਂਕਾਕ ਦੇ ਇੱਕ ਬਾਰ ਵਿੱਚ ਵੀ ਭਿਆਨਕ ਅੱਗ ਲੱਗੀ ਸੀ, ਜਿਸ ਵਿੱਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਸੀ।

Read Latest News and Breaking News at Daily Post TV, Browse for more News

Ad
Ad

Punjab District News