Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਤਰਨਤਾਰਨ ‘ਚ ਕੱਪੜਾ ਵਪਾਰੀ ਦੀ ਦੁਕਾਨ ‘ਤੇ ਫਾਇਰਿੰਗ, ਸ਼ਟਰ ‘ਚ ਲੱਗੇ 4 ਗੋਲੀਆਂ ਦੇ ਨਿਸ਼ਾਨ

Tarn Taran Firing Incident; ਤਰਨਤਾਰਨ ਦੇ ਸਰਹੱਦੀ ਕਸਬੇ ਵਲਟੋਹਾ ਵਿੱਚ ਇੱਕ ਕੱਪੜਾ ਵਪਾਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਦੁਕਾਨ ਦੇ ਸ਼ਟਰ ’ਤੇ 4 ਰਾਊਂਡ ਫਾਇਰ ਕੀਤੇ। ਘਟਨਾ ਤੜਕੇ ਵਾਪਰੀ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। […]
By : Updated On: 18 Aug 2026 20:50:PM
ਤਰਨਤਾਰਨ ‘ਚ ਕੱਪੜਾ ਵਪਾਰੀ ਦੀ ਦੁਕਾਨ ‘ਤੇ ਫਾਇਰਿੰਗ, ਸ਼ਟਰ ‘ਚ ਲੱਗੇ 4 ਗੋਲੀਆਂ ਦੇ ਨਿਸ਼ਾਨ

Tarn Taran Firing Incident; ਤਰਨਤਾਰਨ ਦੇ ਸਰਹੱਦੀ ਕਸਬੇ ਵਲਟੋਹਾ ਵਿੱਚ ਇੱਕ ਕੱਪੜਾ ਵਪਾਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਦੁਕਾਨ ਦੇ ਸ਼ਟਰ ’ਤੇ 4 ਰਾਊਂਡ ਫਾਇਰ ਕੀਤੇ। ਘਟਨਾ ਤੜਕੇ ਵਾਪਰੀ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਇਸ਼ਤਿਹਾਰ

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

‘ਪੁਰੀਆਂ ਦੀ ਹੱਟੀ’ ਨੂੰ ਬਣਾਇਆ ਨਿਸ਼ਾਨਾ

ਜਾਣਕਾਰੀ ਅਨੁਸਾਰ ਇਹ ਫਾਇਰਿੰਗ ਵਲਟੋਹਾ ਕਸਬੇ ਦੀ ਪੁਰਾਣੀ ਅਤੇ ਮਸ਼ਹੂਰ ਕੱਪੜੇ ਦੀ ਦੁਕਾਨ ‘ਪੁਰੀਆਂ ਦੀ ਹੱਟੀ’ ’ਤੇ ਹੋਈ ਹੈ। ਦੁਕਾਨ ਮਾਲਕ ਰੋਸ਼ਨ ਲਾਲ, ਜੋ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ, ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ।

ਸਵੇਰੇ ਜਦੋਂ ਉਹ ਦੁਕਾਨ ’ਤੇ ਪਹੁੰਚੇ ਤਾਂ ਸ਼ਟਰ ’ਤੇ ਗੋਲੀਆਂ ਦੇ 4 ਨਿਸ਼ਾਨ ਦੇਖ ਕੇ ਹੈਰਾਨ ਰਹਿ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਫਿਰੌਤੀ ਦੀ ਕਾਲ ਨਹੀਂ ਆਈ, ਪੁਲਿਸ ਜਾਂਚ ‘ਚ ਜੁਟੀ

ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਵਲਟੋਹਾ ਦੇ ਮੁਖੀ ਬਲਜਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਪੁਲਿਸ ਮੁਤਾਬਕ ਦੁਕਾਨ ਮਾਲਕ ਨੂੰ ਨਾ ਤਾਂ ਪਹਿਲਾਂ ਅਤੇ ਨਾ ਹੀ ਘਟਨਾ ਤੋਂ ਬਾਅਦ ਫਿਰੌਤੀ ਜਾਂ ਧਮਕੀ ਭਰੀ ਕੋਈ ਕਾਲ ਆਈ ਹੈ। ਇਸ ਕਾਰਨ ਫਾਇਰਿੰਗ ਦੇ ਕਾਰਨਾਂ ਨੂੰ ਲੈ ਕੇ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਪਾਰੀ ਦੇ ਬਿਆਨ ਦਰਜ ਕਰ ਲਏ ਗਏ ਹਨ। ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਵਪਾਰੀਆਂ ਨੇ ਸੁਰੱਖਿਆ ਵਧਾਉਣ ਦੀ ਕੀਤੀ ਮੰਗ

ਵਲਟੋਹਾ ਵਿੱਚ ਦਿਨ-ਦਿਹਾੜੇ ਹੋਈ ਇਸ ਫਾਇਰਿੰਗ ਤੋਂ ਬਾਅਦ ਵਪਾਰੀਆਂ ਵਿੱਚ ਡਰ ਦਾ ਮਾਹੌਲ ਹੈ। ਸਥਾਨਕ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਗਸ਼ਤ ਵਧਾਉਣ ਅਤੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫਾਇਰਿੰਗ ਦੇ ਪਿੱਛੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News