Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਮੋਹਾਲੀ ’ਚ BJP ਨੇਤਾ ਦੀ ਥਾਰ ’ਤੇ ਫਾਇਰਿੰਗ, ਅੱਧੀ ਰਾਤ ਹੋਇਆ ਹਮਲਾ

ਪੰਜਾਬ ਦੇ ਮੋਹਾਲੀ ਵਿੱਚ BJP ਨੇਤਾ ਦੇ ਘਰ ਦੇ ਬਾਹਰ ਖੜੀ ਥਾਰ ’ਤੇ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ। ਮੁਲਜ਼ਮ ਤਲਵਾਰਾਂ ਨਾਲ ਥਾਰ ਦੇ ਬੋਨਟ ਨੂੰ ਤੋੜ ਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਮੁਲਜ਼ਮ ਸਕਾਰਪਿਓ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ। ਹੁਣ ਇਸ ਘਟਨਾ ਨਾਲ ਜੁੜੀ […]
Nishant Malyan
By : Updated On: 09 Dec 2025 16:42:PM
ਮੋਹਾਲੀ ’ਚ BJP ਨੇਤਾ ਦੀ ਥਾਰ ’ਤੇ ਫਾਇਰਿੰਗ, ਅੱਧੀ ਰਾਤ ਹੋਇਆ ਹਮਲਾ
ਸੰਕੇਤਕ ਤਸਵੀਰ

ਪੰਜਾਬ ਦੇ ਮੋਹਾਲੀ ਵਿੱਚ BJP ਨੇਤਾ ਦੇ ਘਰ ਦੇ ਬਾਹਰ ਖੜੀ ਥਾਰ ’ਤੇ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ। ਮੁਲਜ਼ਮ ਤਲਵਾਰਾਂ ਨਾਲ ਥਾਰ ਦੇ ਬੋਨਟ ਨੂੰ ਤੋੜ ਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਮੁਲਜ਼ਮ ਸਕਾਰਪਿਓ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ। ਹੁਣ ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵਿੱਚ ਸਕਾਰਪਿਓ ’ਚ ਸਵਾਰ ਹਮਲਾਵਰ ਥਾਰ ’ਤੇ 7 ਰਾਊਂਡ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਥਾਣਾ ਫੇਜ਼-1 ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ਼ਤਿਹਾਰ

ਸਕਾਰਪਿਓ ’ਚ ਆਏ ਹਮਲਾਵਰ
ਫੇਜ਼-1 ਦੇ ਨਿਵਾਸੀ BJP ਨੇਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਐਤਵਾਰ ਦੇ ਰਾਤ ਦੇ ਲਗਭਗ ਸਾਡੇ 12 ਵਜੇ ਉਹਨਾਂ ਨੇ ਆਪਣੀ ਕਾਰ ਘਰ ਦੇ ਬਾਹਰ ਖੜੀ ਕੀਤੀ ਸੀ। ਇਸ ਦੌਰਾਨ ਸਫੈਦ ਰੰਗ ਦੀ ਸਕਾਰਪਿਓ ’ਚ ਆਏ ਬਦਮਾਸ਼ਾਂ ਨੇ ਪਹਿਲਾਂ ਗੱਡੀ ਦੇ ਸੀਸ਼ੇ ’ਤੇ ਗੋਲੀ ਚਲਾਈ ਅਤੇ ਫਿਰ ਤਲਵਾਰਾਂ ਨਾਲ ਬੋਨਟ ਤੋੜ ਦਿੱਤਾ।

ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਸਵੇਰੇ ਜਿੰਮ ਜਾਣ ਲਈ ਗੱਡੀ ਦੇ ਕੋਲ ਪਹੁੰਚੇ, ਤਾਂ ਪਹਿਲਾਂ ਉਹਨਾਂ ਨੂੰ ਲੱਗਾ ਕਿ ਕਿਸੇ ਨੇ ਸ਼ਾਇਦ ਗੱਡੀ ਦੇ ਸੀਸ਼ੇ ’ਤੇ ਪੱਥਰ ਮਾਰਿਆ ਹੋਵੇ। ਪਰ ਜਦ ਉਹਨਾਂ ਨੇ ਗੱਡੀ ਨੂੰ ਧਿਆਨ ਨਾਲ ਦੇਖਿਆ, ਤਾਂ ਅੰਦਰੋਂ ਇੱਕ ਖੋਲ ਬਰਾਮਦ ਹੋਇਆ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਹਾਲਾਂਕਿ ਪੀੜਿਤ ਨੇ ਕਿਹਾ ਕਿ ਉਸਦਾ ਕਿਸੇ ਨਾਲ ਕੋਈ ਲੜਾਈ-ਝਗੜਾ ਨਹੀਂ ਹੈ ਅਤੇ ਨਾਹ ਹੀ ਕਿਸੇ ਨਾਲ ਕੋਈ ਰੰਜਿਸ਼ ਹੈ।

ਹਮਲਾਵਰਾਂ ਦੀ ਪਹਿਚਾਣ ਕਰਨ ਵਿੱਚ ਲੱਗੀ ਪੁਲਿਸ
ਮੌਕੇ ’ਤੇ ਪਹੁੰਚੀ ਥਾਣਾ ਫੇਜ਼-1 ਦੀ ਪੁਲਿਸ ਨੇ ਦੱਸਿਆ ਕਿ ਉਹਨਾਂ ਨੂੰ ਗੱਡੀ ਚਲਾਉਣ ਵਾਲੇ ਨੇ ਫ਼ੋਨ ਕੀਤਾ ਸੀ ਕਿ ਕਿਸੇ ਨੇ ਉਨ੍ਹਾਂ ਦੀ ਗੱਡੀ ’ਤੇ ਕੁਲਹਾੜੀ ਨਾਲ ਹਮਲਾ ਕੀਤਾ ਹੈ। ਜਦ ਟੀਮ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਇੱਥੇ ਫਾਇਰਿੰਗ ਵੀ ਹੋਈ ਸੀ। ਇਸ ਸੰਬੰਧ ਵਿੱਚ ਅਸੀਂ ਜਾਂਚ ਕਰ ਰਹੇ ਹਾਂ। ਫਾਇਰਿੰਗ ਕਰਨ ਵਾਲੇ ਸਕਾਰਪਿਓ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ।

Read Latest News and Breaking News at Daily Post TV, Browse for more News

Ad
Ad

Punjab District News