Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਪੈਟਰੋਲ ਪੰਪ ‘ਤੇ ਹੋਈ ਫਾਇਰਿੰਗ, 1 ਦੀ ਮੌਤ

Majitha Firing News: ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ‘ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਦੌਰਾਨ ਪੰਪ ਦੇ ਇੱਕ ਕਰਿੰਦੇ ਗੌਤਮ ਦੀ ਛਾਤੀ ਉੱਪਰ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਦੂਜੇ ਕਰਿੰਦੇ ਅਮਿਤ ਅਤੇ ਅਰਪਨ ਗੰਭੀਰ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਮਜੀਠਾ ਕੱਥੂਨੰਗਲ ਰੋਡ ’ਤੇ ਪਿੰਡ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Majitha Firing News: ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ‘ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਦੌਰਾਨ ਪੰਪ ਦੇ ਇੱਕ ਕਰਿੰਦੇ ਗੌਤਮ ਦੀ ਛਾਤੀ ਉੱਪਰ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਦੂਜੇ ਕਰਿੰਦੇ ਅਮਿਤ ਅਤੇ ਅਰਪਨ ਗੰਭੀਰ ਜ਼ਖਮੀ ਹੋਏ ਹਨ।

ਜਾਣਕਾਰੀ ਅਨੁਸਾਰ ਮਜੀਠਾ ਕੱਥੂਨੰਗਲ ਰੋਡ ’ਤੇ ਪਿੰਡ ਕਲੇਰ ਮਾਂਗਟ ਸਥਿਤ ਪੈਟਰੋਲ ਪੰਪ ’ਤੇ ਕਰੀਬ 8 ਵਜੇ ਕੁੱਝ ਅਣਪਛਾਤੇ ਨਕਾਬਪੋਸ਼ ਹਥਿਆਰਬੰਦ ਵਿਅਕਤੀ ਤੇਲ ਪਵਾਉਣ ਵਾਸਤੇ ਪੰਪ ‘ਤੇ ਆਏ ਅਤੇ ਪੰਪ ਬੰਦ ਸੀ। ਜਿਸ ਕਰਕੇ ਪੰਪ ਦੇ ਕਰਿੰਦਿਆਂ ਨੇ ਤੇਲ ਪਾਉਣ ਤੋਂ ਇਨਕਾਰ ਕਰ ਦਿੱਤਾ। ਜਿਸ ‘ਤੇ ਗੁੱਸੇ ਵਿਚ ਆਏ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ।

ਜਿਸ ਦੌਰਾਨ ਫਾਇਰਿੰਗ ‘ਚ ਇੱਕ ਵਿਅਕਤੀ ਦੀ ਛਾਤੀ ਵਿੱਚ ਗੋਲੀ ਲੱਗੀ ,ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ,ਜਿਸ ਦੀ ਜ਼ੇਰੇ ਇਲਾਜ ਮੌਤ ਹੋ ਗਈ। ਦੂਜੇ ਦੋਵੇਂ ਕਰਿੰਦੇ ਵੀ ਮਾਮੂਲੀ ਜ਼ਖਮੀ ਹੋ ਗਏ। ਗੋਤਮ ਵਾਸੀ ਯੂਪੀ ਦੀ ਛਾਤੀ ਉੱਪਰ ਗੋਲੀ ਲੱਗੀ, ਜਿਸ ਦੀ ਹਸਪਤਾਲ ਜਾਂਦਿਆਂ ਮੌਤ ਹੋ ਗਈ। ਅਮਿਤ ਅਤੇ ਅਰਪਨ ਦੋਵੇਂ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਇਹ ਦੋਵੇਂ ਕਰਿੰਦੇ ਹਿਮਾਚਲ ਦੇ ਰਹਿਣ ਵਾਲੇ ਸਨ।

ਇਸ ਦੌਰਾਨ ਡੀਐਸਪੀ ਮਜੀਠਾ ਅਮੋਲਕ ਸਿੰਘ ਅਤੇ ਪੁਲੀਸ ਥਾਣਾ ਮਜੀਠਾ ਦੇ ਐਸਐਚਓ ਪ੍ਰਭਜੀਤ ਸਿੰਘ ਤੇ ਪੁਲੀਸ ਪਾਰਟੀ ਮੌਕੇ ’ਤੇ ਪਹੁੰਚ ਗਏ ਤੇ ਸਾਰੀ ਸਤਿਥੀ ਦਾ ਜਾਇਜਾ ਲੇ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ। ਇਸ ਦੌਰਾਨ ਪੰਪ ਉੱਪਰ ਲੁੱਟ ਖੋਹ ਜਾਂ ਕਿਸੇ ਕਿਸੇ ਹੋਰ ਨੁਕਸ਼ਾਨ ਹੋਣ ਬਾਰੇ ਅਜੇ ਸਪੱਸਟ ਨਹੀ ਹੋ ਸਕਿਆ।

Read Latest News and Breaking News at Daily Post TV, Browse for more News

Ad
Ad

Punjab District News