Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਵਾਰਾਣਸੀ ਏਅਰਪੋਰਟ ’ਤੇ ਚੱਲੀ ਗੋਲੀ, 2 ਜ਼ਖ਼ਮੀ

Firing at Varanasi airport: ਵਾਰਾਣਸੀ: ਉੱਤਰ ਪ੍ਰਦੇਸ਼ ਦੇ ਵਾਰਾਣਸੀ ਸਥਿਤ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਏਅਰਪੋਰਟ ’ਤੇ ਐਤਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਯਾਤਰੀ ਦੀ ਪਿਸਤੌਲ ਤੋਂ ਸੁਰੱਖਿਆ ਜਾਂਚ ਦੌਰਾਨ ਅਚਾਨਕ ਗੋਲੀ ਚੱਲ ਗਈ। ਇਸ ਘਟਨਾ ਵਿੱਚ ਦੋ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਆਜ਼ਮਗੜ੍ਹ ਦਾ ਰਹਿਣ ਵਾਲਾ ਇੱਕ ਸਾਬਕਾ ਫੌਜੀ ਆਪਣੀ […]
By : Updated On: 16 Aug 2026 12:11:PM
ਵਾਰਾਣਸੀ ਏਅਰਪੋਰਟ ’ਤੇ ਚੱਲੀ ਗੋਲੀ, 2 ਜ਼ਖ਼ਮੀ

Firing at Varanasi airport: ਵਾਰਾਣਸੀ: ਉੱਤਰ ਪ੍ਰਦੇਸ਼ ਦੇ ਵਾਰਾਣਸੀ ਸਥਿਤ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਏਅਰਪੋਰਟ ’ਤੇ ਐਤਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਯਾਤਰੀ ਦੀ ਪਿਸਤੌਲ ਤੋਂ ਸੁਰੱਖਿਆ ਜਾਂਚ ਦੌਰਾਨ ਅਚਾਨਕ ਗੋਲੀ ਚੱਲ ਗਈ। ਇਸ ਘਟਨਾ ਵਿੱਚ ਦੋ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ ਆਜ਼ਮਗੜ੍ਹ ਦਾ ਰਹਿਣ ਵਾਲਾ ਇੱਕ ਸਾਬਕਾ ਫੌਜੀ ਆਪਣੀ ਪਤਨੀ ਨਾਲ ਏਅਰ ਇੰਡੀਆ ਦੀ ਮੁੰਬਈ ਜਾਣ ਵਾਲੀ ਫਲਾਈਟ ਰਾਹੀਂ ਯਾਤਰਾ ਕਰਨ ਵਾਲਾ ਸੀ। ਯਾਤਰੀ ਨੇ ਆਪਣੀ ਲਾਇਸੈਂਸੀ ਪਿਸਤੌਲ ਬਾਰੇ ਨਿਯਮਾਂ ਮੁਤਾਬਕ ਪਹਿਲਾਂ ਹੀ ਜਾਣਕਾਰੀ ਦਿੱਤੀ ਹੋਈ ਸੀ। ਹਥਿਆਰ ਦੀ ਜਾਂਚ ਦੌਰਾਨ ਪਿਸਤੌਲ ਤੋਂ ਇੱਕ ਰਾਊਂਡ ਫਾਇਰ ਹੋ ਗਿਆ।

ਪੁਲਿਸ ਦੇ ਬਿਆਨ ਮੁਤਾਬਕ ਗੋਲੀ ਲੱਗਣ ਕਾਰਨ ਦੋ AAICLAS ਸਕ੍ਰੀਨਰ ਜ਼ਖ਼ਮੀ ਹੋਏ। ਦੋਵਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਘਟਨਾ ਤੋਂ ਬਾਅਦ ਏਅਰਪੋਰਟ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਹਥਿਆਰ ਦੀ ਜਾਂਚ ਦੌਰਾਨ ਗੋਲੀ ਕਿਹੜੀਆਂ ਹਾਲਾਤਾਂ ਵਿੱਚ ਚੱਲੀ। ਯਾਤਰੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News