Banner
Banner

ਪਿੰਡ ਸ਼ਾਹਜਹਾਨਪੁਰ ‘ਚ ਗੋਲੀਬਾਰੀ ਮਾਮਲਾ, ਪੁਲਿਸ ਨੇ ਕੀਤਾ ਮਾਮਲਾ ਦਰਜ, ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਘਟਨਾ ਦੀ ਕੀਤੀ ਨਿਖੇਧੀ

Firing incident in Shahjahanpur village; ਬੀਤੇ ਦਿਨੀਂ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ‘ਚ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਉੱਤੇ ਵਾਪਰੀ ਗੋਲੀਬਾਰੀ ਘਟਨਾ ਤੋਂ ਬਾਅਦ ਇਲਾਕੇ ਭਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।  ਜਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਦੀ ਵਧਾਈ ਸੁਰੱਖਿਆ  ਇਸ ਮਾਮਲੇ ਨੂੰ ਲੈ ਕੇ ਥਾਣਾ ਸੁਲਤਾਨਪੁਰ ਲੋਧੀ […]
Jaspreet Singh
By : Updated On: 04 Nov 2025 09:40:AM
ਪਿੰਡ ਸ਼ਾਹਜਹਾਨਪੁਰ ‘ਚ ਗੋਲੀਬਾਰੀ ਮਾਮਲਾ, ਪੁਲਿਸ ਨੇ ਕੀਤਾ ਮਾਮਲਾ ਦਰਜ, ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਘਟਨਾ ਦੀ ਕੀਤੀ ਨਿਖੇਧੀ

Firing incident in Shahjahanpur village; ਬੀਤੇ ਦਿਨੀਂ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ‘ਚ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਉੱਤੇ ਵਾਪਰੀ ਗੋਲੀਬਾਰੀ ਘਟਨਾ ਤੋਂ ਬਾਅਦ ਇਲਾਕੇ ਭਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 

ਜਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਦੀ ਵਧਾਈ ਸੁਰੱਖਿਆ 

ਇਸ ਮਾਮਲੇ ਨੂੰ ਲੈ ਕੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ ਮੁਕਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਪੁਲਿਸ ਵੱਲੋਂ ਜ਼ਿਲਾ ਪਰਿਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। 

ਫਿਲਹਾਲ ਦੋਸ਼ੀ ਪੁਲਿਸ ਦੀ ਪਹੁੰਚ ਤੋਂ ਦੂਰ ਹਨ ਪੁਲਸ ਵੱਲੋਂ ਸੀਸੀ ਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। 

ਭਾਵੇਂ ਹਰਜਿੰਦਰ ਸਿੰਘ ਜਿੰਦਾ ਵੱਲੋਂ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਸੰਤੁਸ਼ਟੀ ਪ੍ਰਗਟਾਈ ਜਾ ਰਹੀ ਹੈ ਪਰ ਗੈਂਗਸਟਰ JAGGA FUKKIWAL ਵੱਲੋਂ ਘਟਨਾ ਬਾਬਤ ਲਿਤੀ ਗਈ ਜਿੰਮੇਵਾਰੀ ਦੀ ਪੋਸਟ ਵੀ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। 

ਹੁਣ ਵੇਖਣਾ ਇਹ ਹੋਵੇਗਾ ਕਿ ਪੁਲਿਸ ਦੇ ਹੱਥ ਇਹਨਾਂ ਦੋਸ਼ੀਆਂ ਤੱਕ ਕਦੋਂ ਪਹੁੰਚਦੇ ਹਨ ਤੇ ਕਦੋਂ ਤੱਕ ਪੁਲਿਸ ਇਸ ਗੋਲੀਬਾਰੀ ਦੀ ਘਟਨਾ ਦੀ ਗੁੱਥੀ ਨੂੰ ਸਲਝਾਉਣ ਵਿੱਚ ਕਾਮਯਾਬ ਸਾਬਤ ਹੁੰਦੀ ਹੈ। ਇਸ ਘਟਨਾ ਤੋਂ ਬਾਅਦ ਲਾਅ ਐਂਡ ਆਰਡਰ ਦੀ ਸਥਿਤੀ ‘ਤੇ ਵੀ ਵੱਡੇ ਸਵਾਲ ਖੜੇ ਹੋ ਰਹੇ ਹਨ। ਨੇਤਾ ਵਿਰੋਧੀ ਧਿਰ ਵਿਧਾਨ ਸਭਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਇਸ ਘਟਨਾ ਦੀ ਨਿਖੇਦੀ ਕੀਤੀ ਗਈ ਹੈ। 

Pratap Singh Bajwa ਨੇ ਆਪਣੇ x ਖਾਤੇ ‘ਤੇ ਲਿਖਿਆ ਹੈ ਕਿ ਸੁਲਤਾਨਪੁਰ ਲੋਧੀ ਦੀ ਹੈਰਾਨ ਕਰਨ ਵਾਲੀ ਘਟਨਾ! ਕਾਂਗਰਸੀ ਆਗੂ ਹਰਜਿੰਦਰ ਸਿੰਘ ਜਿੰਦਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਪਿੰਡ ਸ਼ਾਹਜਹਾਨਪੁਰ ਵਿਖੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਤੋਂ ਵਾਲ-ਵਾਲ ਬਚ ਗਏ। ‘ਆਪ’ ਦੀ ਸਰਕਾਰ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਹੁਣ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।

Read Latest News and Breaking News at Daily Post TV, Browse for more News

Ad
Ad