Banner
Banner

Delhi Airport ਤੋਂ ਖ਼ਰਾਬ ਮੌਸਮ ਕਾਰਨ ਪੰਜ ਉਡਾਣਾਂ ਹੋਰ ਹਵਾਈ ਅੱਡਿਆਂ ਵੱਲ ਮੋੜੀਆਂ

visibility: ਕੌਮੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਸ਼ਾਮ ਨੂੰ ਤੇਜ਼ ਮੀਂਹ ਅਤੇ ਝੱਖੜ ਕਾਰਨ ਹਵਾਈ ਆਵਾਜਾਈ ਕਾਫੀ ਹੱਦ ਤਕ ਪ੍ਰਭਾਵਿਤ ਹੋਈ। ਜਾਣਕਾਰੀ ਅਨੁਸਾਰ ਖ਼ਰਾਬ ਮੌਸਮ ਦੇ ਚਲਦਿਆਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ’ਤੇ ਉਤਰਨ ਵਾਲੀਆਂ ਪੰਜ ਉਡਾਣਾਂ ਦੇ ਰਸਤੇ ਬਦਲ ਕੇ ਉਨ੍ਹਾਂ ਨੂੰ ਦੂਜੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ। ਦਿੱਲੀ ਦੇ ਕਈ […]
Amritpal Singh
By : Updated On: 05 May 2026 22:00:PM
Delhi Airport ਤੋਂ ਖ਼ਰਾਬ ਮੌਸਮ ਕਾਰਨ ਪੰਜ ਉਡਾਣਾਂ ਹੋਰ ਹਵਾਈ ਅੱਡਿਆਂ ਵੱਲ ਮੋੜੀਆਂ

visibility: ਕੌਮੀ ਰਾਜਧਾਨੀ ਦਿੱਲੀ ਵਿੱਚ ਮੰਗਲਵਾਰ ਸ਼ਾਮ ਨੂੰ ਤੇਜ਼ ਮੀਂਹ ਅਤੇ ਝੱਖੜ ਕਾਰਨ ਹਵਾਈ ਆਵਾਜਾਈ ਕਾਫੀ ਹੱਦ ਤਕ ਪ੍ਰਭਾਵਿਤ ਹੋਈ। ਜਾਣਕਾਰੀ ਅਨੁਸਾਰ ਖ਼ਰਾਬ ਮੌਸਮ ਦੇ ਚਲਦਿਆਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ’ਤੇ ਉਤਰਨ ਵਾਲੀਆਂ ਪੰਜ ਉਡਾਣਾਂ ਦੇ ਰਸਤੇ ਬਦਲ ਕੇ ਉਨ੍ਹਾਂ ਨੂੰ ਦੂਜੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ। ਦਿੱਲੀ ਦੇ ਕਈ ਹਿੱਸਿਆਂ ਵਿੱਚ ਅਚਾਨਕ ਮੌਸਮ ਬਦਲਣ ਕਾਰਨ ਦਿਸਣਹੱਦ (visibility) ਘਟ ਗਈ ਸੀ ਜਿਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ।

ਦਿੱਲੀ ਦਾ ਇਹ ਹਵਾਈ ਅੱਡਾ ਦੇਸ਼ ਦਾ ਸਭ ਤੋਂ ਵੱਡਾ ਹਵਾਈ ਅੱਡਾ ਹੈ, ਜਿੱਥੋਂ ਰੋਜ਼ਾਨਾ 1,300 ਤੋਂ ਵੱਧ ਉਡਾਣਾਂ ਦਾ ਸੰਚਾਲਨ ਹੁੰਦਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਅਜਿਹੀ ਚਿਤਾਵਨੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹਵਾਈ ਅੱਡਾ ਅਧਿਕਾਰੀਆਂ ਅਤੇ ਸਥਾਨਕ ਪੁਲੀਸ ਪ੍ਰਸ਼ਾਸਨ ਨੂੰ ਚੌਕਸ ਕਰ ਦਿੱਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad