Crops destroyed by floods; ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਵਗਦੇ ਦਰਿਆ ਵਿੱਚ ਇੱਕ ਵਾਰ ਫਿਰ ਤੋਂ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਪਿੰਡ ਰਾਮ ਸਿੰਘ ਵਾਲੀ ਭੈਣੀ ਤੇ ਆਸ ਪਾਸ ਦੇ ਇਲਾਕੇ ਵਿੱਚ ਕਈ ਏਕੜ ਫ਼ਸਲ ਡੁੱਬ ਗਈ ਹੈ। ਪਿੰਡਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਕਰੀਬ 200 ਤੋਂ 250 ਏਕੜ ਝੋਨੇ ਦੀ ਫ਼ਸਲ ਪਾਣੀ ਕਾਰਨ ਡੁੱਬ ਗਈ ਹੈ। ਇਸ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਦੀ 1500 ਤੋਂ 2000 ਏਕੜ ਫ਼ਸਲ ਵਿੱਚ ਦਰਿਆ ਦਾ ਪਾਣੀ ਵੜ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੱਲੋਂ ਕੋਈ ਮਦਦ ਨਾ ਮਿਲਣ ਕਾਰਨ ਉਨ੍ਹਾਂ ਵੱਲੋਂ ਆਪਣੇ ਪੱਧਰ ਤੇ ਬੰਨ ਬਣਾ ਕੇ ਆਪਣੀ ਫਸਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਬਜ਼ੁਰਗਾਂ ਨਾਲ ਦੁਰਵਿਵਹਾਰ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ਸੀਨੀਅਰ ਸਿਟੀਜ਼ਨ ਐਕਟ 2007 ਤਹਿਤ ਕੀਤਾ ਜਾਵੇਗਾ ਇਨਸਾਫਪੂਰਨ ਨਿਪਟਾਰਾ
Misbehave with Elderly: ਦੋਸ਼ੀਆਂ ਖ਼ਿਲਾਫ਼ ਸੀਨੀਅਰ ਸਿਟੀਜ਼ਨ ਐਕਟ ਤਹਿਤ ਕਾਨੂੰਨੀ ਕਾਰਵਾਈ ਅਤੇ ਸਜ਼ਾ ਦਾ ਉਪਬੰਧ ਹੈ, ਤਾਂ ਜੋ ਬਜ਼ੁਰਗਾਂ ਦਾ ਸਨਮਾਨ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ। Senior Citizens Act 2007: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ...