Kartarpur Sahib Flood: ਪਾਕਿਸਤਾਨ ਵਿਚ ਰਾਵੀ ਨਦੀ ਦੇ ਵਧਦੇ ਪਾਣੀ ਨਾਲ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਅਤੇ ਕਰਤਾਰਪੁਰ ਲਾਂਘਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬੁੱਧਵਾਰ ਨੂੰ ਆਈਆਂ ਰਿਪੋਰਟਾਂ ਅਨੁਸਾਰ ਪੌਂਗ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਦਾ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਨਾਲ ਪੂਰਾ ਕੰਪਲੈਕਸ ਲਗਭਗ 10 ਫੁੱਟ ਪਾਣੀ ਵਿੱਚ ਡੁੱਬ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਅਤੇ ਤਸਵੀਰਾਂ ਤੋਂ ਪਤਾ ਚੱਲਿਆ ਕਿ ਗੁਰਦੁਆਰੇ ਦਾ ਕੇਂਦਰੀ ਹਿੱਸਾ ਪੂਰੀ ਤਰ੍ਹਾਂ ਡੁੱਬ ਗਿਆ।
ਜਾਣਕਾਰੀ ਆ ਰਹੀ ਹੈ ਕਿ ਪਾਕਿਸਤਾਨ ਵਿਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ।
ਦਰਬਾਰ ਸਾਹਿਬ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।