Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਕੋਹਰੇ ਦਾ ਅਸਰ! ਜੰਮੂ ਤਵੀ-ਕਾਠਗੋਦਾਮ ਐਕਸਪ੍ਰੈੱਸ 26 ਦਿਨਾਂ ਲਈ ਰੱਦ

Northern Railway Train Cancellation List; ਸਰਦੀਆਂ ਅਤੇ ਕੋਹਰੇ ਦੇ ਮੌਸਮ ਨੂੰ ਦੇਖਦਿਆਂ ਰੇਲਵੇ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਉੱਤਰੀ ਰੇਲਵੇ ਨੇ ਜੰਮੂ ਤਵੀ-ਕਾਠਗੋਦਾਮ ਸਪਤਾਹਿਕ ਐਕਸਪ੍ਰੈੱਸ ਨੂੰ 26 ਦਿਨਾਂ ਲਈ ਰੱਦ ਕਰਨ ਦਾ ਐਲਾਨ ਕੀਤਾ ਹੈ। ਰੇਲਵੇ ਅਧਿਕਾਰੀਆਂ ਮੁਤਾਬਕ ਕੋਹਰੇ ਦੌਰਾਨ ਯਾਤਰੀਆਂ ਦੀ ਸੁਰੱਖਿਆ ਅਤੇ ਟ੍ਰੇਨਾਂ ਦੇ ਸੁਚਾਰੂ ਸੰਚਾਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੋਹਰੇ ਦਾ ਅਸਰ! ਜੰਮੂ ਤਵੀ-ਕਾਠਗੋਦਾਮ ਐਕਸਪ੍ਰੈੱਸ 26 ਦਿਨਾਂ ਲਈ ਰੱਦ

Northern Railway Train Cancellation List; ਸਰਦੀਆਂ ਅਤੇ ਕੋਹਰੇ ਦੇ ਮੌਸਮ ਨੂੰ ਦੇਖਦਿਆਂ ਰੇਲਵੇ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਉੱਤਰੀ ਰੇਲਵੇ ਨੇ ਜੰਮੂ ਤਵੀ-ਕਾਠਗੋਦਾਮ ਸਪਤਾਹਿਕ ਐਕਸਪ੍ਰੈੱਸ ਨੂੰ 26 ਦਿਨਾਂ ਲਈ ਰੱਦ ਕਰਨ ਦਾ ਐਲਾਨ ਕੀਤਾ ਹੈ। ਰੇਲਵੇ ਅਧਿਕਾਰੀਆਂ ਮੁਤਾਬਕ ਕੋਹਰੇ ਦੌਰਾਨ ਯਾਤਰੀਆਂ ਦੀ ਸੁਰੱਖਿਆ ਅਤੇ ਟ੍ਰੇਨਾਂ ਦੇ ਸੁਚਾਰੂ ਸੰਚਾਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਰੇਲਵੇ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਕਾਠਗੋਦਾਮ ਤੋਂ ਜੰਮੂ ਤਵੀ ਜਾਣ ਵਾਲੀ ਟ੍ਰੇਨ ਨੰਬਰ 14695, ਜੋ ਹਰ ਮੰਗਲਵਾਰ ਚੱਲਦੀ ਹੈ, 12 ਜਨਵਰੀ ਤੋਂ 2 ਮਾਰਚ ਤੱਕ ਰੱਦ ਰਹੇਗੀ। ਜਦਕਿ ਜੰਮੂ ਤਵੀ ਤੋਂ ਕਾਠਗੋਦਾਮ ਜਾਣ ਵਾਲੀ ਟ੍ਰੇਨ ਨੰਬਰ 14696, ਜੋ ਹਰ ਐਤਵਾਰ ਚੱਲਦੀ ਹੈ, 10 ਜਨਵਰੀ ਤੋਂ 28 ਫਰਵਰੀ ਤੱਕ ਨਹੀਂ ਚੱਲੇਗੀ।

ਇਸ ਦੇ ਨਾਲ ਹੀ ਰੇਲਵੇ ਨੇ ਦੋਵਾਂ ਟ੍ਰੇਨਾਂ ਦੇ ਨੰਬਰਾਂ ਵਿੱਚ ਬਦਲਾਅ ਦੀ ਵੀ ਜਾਣਕਾਰੀ ਦਿੱਤੀ ਹੈ। ਸਾਲ 2027 ਤੋਂ ਇਹ ਟ੍ਰੇਨਾਂ ਨਵੇਂ ਨੰਬਰਾਂ 14695 ਅਤੇ 14696 ਨਾਲ ਚੱਲਣਗੀਆਂ। ਫਿਲਹਾਲ ਇਨ੍ਹਾਂ ਦੇ ਨੰਬਰ 12207 ਅਤੇ 12208 ਹਨ।

ਅਜਿਹੇ ਵਿੱਚ ਪਠਾਨਕੋਟ, ਜੰਮੂ ਅਤੇ ਉੱਤਰਾਖੰਡ ਦੇ ਕਾਠਗੋਦਾਮ ਵੱਲ ਜਾਣ ਵਾਲੇ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਸਫ਼ਰ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਰੇਲਵੇ ਦੀ ਅਧਿਕਾਰਤ ਵੈੱਬਸਾਈਟ ਜਾਂ ਹੈਲਪਲਾਈਨ ਤੋਂ ਟ੍ਰੇਨ ਦੀ ਸਥਿਤੀ ਜ਼ਰੂਰ ਚੈੱਕ ਕਰ ਲੈਣ।

Read Latest News and Breaking News at Daily Post TV, Browse for more News

Ad
Ad

Punjab District News