Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਪੰਜਾਬ ਵਿੱਚ ਧੁੰਦ ਦਾ ਕਹਿਰ; ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ

Weather News: ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਰਿਹਾ। ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਰ ਕੇ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ। ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਠੰਢ ਕਾਰਨ ਨਿੱਤ ਕਮਾ ਕੇ ਖਾਣ ਵਾਲਿਆਂ ਦਾ ਕੰਮਕਾਜ ਠੱਪ ਹੋ […]
Khushi
By : Updated On: 30 Dec 2025 07:39:AM
ਪੰਜਾਬ ਵਿੱਚ ਧੁੰਦ ਦਾ ਕਹਿਰ; ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ

Weather News: ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਰਿਹਾ। ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਰ ਕੇ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ। ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਠੰਢ ਕਾਰਨ ਨਿੱਤ ਕਮਾ ਕੇ ਖਾਣ ਵਾਲਿਆਂ ਦਾ ਕੰਮਕਾਜ ਠੱਪ ਹੋ ਗਿਆ ਹੈ।

ਇਸ਼ਤਿਹਾਰ

ਅੱਜ ਪੰਜਾਬ ਦਾ ਨਵਾਂਸ਼ਹਿਰ ਅਤੇ ਹਰਿਆਣਾ ਦਾ ਹਿਸਾਰ ਸਭ ਤੋਂ ਠੰਢੇ ਸ਼ਹਿਰ ਰਹੇ ਹਨ। ਨਵਾਂਸ਼ਹਿਰ ਵਿੱਚ ਘੱਟ ਤੋਂ ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਅਤੇ ਹਿਸਾਰ ਵਿੱਚ 2.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤੜਕੇ ਤੋਂ ਹੀ ਸੰਘਣੀ ਧੁੰਦ ਦਾ ਕਹਿਰ ਜਾਰੀ ਰਿਹਾ ਹੈ। ਸਵੇਰੇ ਕਰੀਬ 11 ਵਜੇ ਤੋਂ ਬਾਅਦ ਮੌਸਮ ਭਾਵੇਂ ਸਾਫ਼ ਹੋ ਗਿਆ ਪਰ ਧੁੱਪ ਫਿਰ ਵੀ ਨਹੀਂ ਨਿਕਲੀ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ 30 ਤੇ 31 ਦਸੰਬਰ ਨੂੰ ਵੀ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਰਹੇਗਾ। ਇਸ ਤੋਂ ਬਾਅਦ 31 ਦਸੰਬਰ ਦੀ ਰਾਤ ਨੂੰ ਜਾਂ ਪਹਿਲੀ ਜਨਵਰੀ ਨੂੰ ਦਿਨ ਸਮੇਂ ਕਈ ਥਾਵਾਂ ’ਤੇ ਹਲਕਾ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਖੁਸ਼ਕ ਠੰਢ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਜਨਵਰੀ ਦੇ ਪਹਿਲੇ ਹਫ਼ਤੇ ਵੀ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਰਹੇਗਾ।

ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 5.5, ਲੁਧਿਆਣਾ ਵਿੱਚ 5.6, ਪਟਿਆਲਾ ਵਿੱਚ 6.4, ਬਠਿੰਡਾ ਵਿੱਚ 4.2, ਫ਼ਰੀਦਕੋਟ ਵਿੱਚ 4.9, ਗੁਰਦਾਸਪੁਰ ਵਿੱਚ 4.3, ਹੁਸ਼ਿਆਰਪੁਰ ਵਿੱਚ 5.4, ਮਾਨਸਾ ਵਿੱਚ 6.3 ਅਤੇ ਰੋਪੜ ਵਿੱਚ 8.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News