Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Punjab News: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

Punjab News: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਿਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ।

ਲਾਲ ਚੰਦ ਕਟਾਰੂਚੱਕ ਨੇ ਮੰਡੀਆਂ ’ਚ ਕਣਕ ਦੀ ਫ਼ਸਲ ਦੇ ਦਾਣੇ-ਦਾਣੇ ਨੂੰ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਖ਼ਰੀਦ ਪ੍ਰਬੰਧਾਂ ਵਿੱਚ ਲੱਗੇ ਸਾਰੇ ਹੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਦੇ ਛੁੱਟੀ ਨਹੀਂ ਕਰਨਗੇ ਅਤੇ ਸੀਜ਼ਨ ਮੁਕੰਮਲ ਹੋਣ ਤੱਕ ਉਹ ਮੰਡੀਆਂ ਅਤੇ ਆਪਣੇ ਸਟੇਸ਼ਨ ਉੱਪਰ ਹਾਜ਼ਿਰ ਰਹਿਣਗੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮਾਝਾ ਖੇਤਰ ਨਾਲ ਸਬੰਧਿਤ ਚਾਰ ਜ਼ਿਲ੍ਹੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਸੀਜ਼ਨ ਦੌਰਾਨ ਮਾਝਾ ਖੇਤਰ ਨਾਲ ਸਬੰਧਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 6.69 ਲੱਖ ਮੀਟਰਕ ਟਨ, ਅੰਮ੍ਰਿਤਸਰ ਵਿੱਚ 7.54 ਲੱਖ ਮੀਟਰਕ ਟਨ, ਤਰਨਤਾਰਨ ਵਿੱਚ 7.76 ਲੱਖ ਮੀਟਰਕ ਟਨ ਅਤੇ ਜ਼ਿਲ੍ਹਾ ਪਠਾਨਕੋਟ ਵਿੱਚ 0.73 ਲੱਖ ਮੀਟਰਕ ਟਨ ਕਣਕ ਦੀ ਫ਼ਸਲ ਮੰਡੀਆਂ ਵਿੱਚ ਆਉਣ ਦਾ ਅਨੁਮਾਨ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ, ਬਾਥਰੂਮ, ਬਿਜਲੀ ਅਤੇ ਸਾਫ਼-ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਫ਼ਸਟ-ਏਡ ਮੈਡੀਕਲ ਕਿੱਟਾਂ ਦਾ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਤਰਪਾਲਾਂ ਆਦਿ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਦੇ ਖ਼ਰੀਦ ਸੀਜ਼ਨਾਂ ਦੌਰਾਨ ਵੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਸਨ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News