Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕੈਬਨਿਟ ਵਿੱਚ ਅਨਸੂਚਿਤ ਜਾਤੀ ਨਾਲ ਸਬੰਧਿਤ 6 ਮੰਤਰੀ ਬਣੇ- ਕਟਾਰੂਚੱਕ

Punjab News- ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕੈਬਨਿਟ ਵਿੱਚ ਅਨਸੂਚਿਤ ਜਾਤੀ ਨਾਲ ਸਬੰਧਿਤ 6 ਮੰਤਰੀ ਬਣੇ- ਕਟਾਰੂਚੱਕ

Punjab News- ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਿਖਾਏ ਗਏ ਮਾਰਗ ‘ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸਭ ਤੋਂ ਢੁਕਵੀਂ ਸ਼ਰਧਾਂਜਲੀ ਹੈ।

ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਪੂਰਨਿਆਂ ਉੱਪਰ ਚੱਲਦੀ ਹੋਈ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ 6 ਮੰਤਰੀ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਉਲਟ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਰਾਜ ਭਰ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 31 ਮਾਰਚ, 2020 ਤੋਂ ਪਹਿਲਾਂ ਐੱਸ.ਸੀ. ਕਾਰਪੋਰੇਸ਼ਨ ਦੁਆਰਾ ਜਾਰੀ ਕੀਤੇ ਗਏ ਕਰਜ਼ੇ ਮੁਆਫ਼ ਕਰ ਦਿੱਤੇ ਹਨ, ਜਿਸ ਨਾਲ ਵਿੱਤੀ ਤੰਗੀ ਕਾਰਨ ਅਦਾਇਗੀ ਕਰਨ ਵਿੱਚ ਅਸਮਰੱਥ ਵਿਅਕਤੀਆਂ ਨੂੰ ਲਾਭ ਪਹੁੰਚਿਆ ਹੈ। ਇਸ ਤੋਂ ਇਲਾਵਾ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਅਨਸੂਚਿਤ ਜਾਤੀਆਂ ਅਤੇ ਅਨਸੂਚਿਤ ਜਨ ਜਾਤੀਆਂ ਲਈ ਅਸਾਮੀਆਂ ਦਾ ਰਾਖਵਾਂਕਰਨ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਹੁਣ ਤੱਕ 50,000 ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਅਧਾਰ ‘ਤੇ ਦਿੱਤੀਆਂ ਜਾ ਚੁੱਕੀਆਂ ਹਨ।
ਡਾ. ਅੰਬੇਡਕਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਲਗਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਬਾਬਾ ਸਾਹਿਬ ਦੇ ਬੁੱਤਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀ ਨੀਚ ਹਰਕਤ ਕਰਨ ਵਾਲੇ ਕਿਸੇ ਵੀ ਗੁਨਾਹਗਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨੁਸੂਚਿਤ ਜਾਤੀ/ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਰਸਾਉਂਦੇ ਇੱਕ ਕਿਤਾਬਚੇ ਨੂੰ ਵੀ ਰੀਲੀਜ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੀਆਂ ਵਿਦਿਆਰਥਣਾਂ ਨੇ ਆਪਣੇ ਨਿੱਜੀ ਤਜ਼ਰਬੇ ਵੀ ਸਾਂਝੇ ਕੀਤੇ ਅਤੇ ਸਕਾਲਰਸ਼ਿਪ ਦੇਣ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News