Banner

Foreign Travel Tax: ਵਿਦੇਸ਼ ਯਾਤਰਾ ’ਤੇ ਟੈਕਸ ਲਾਉਣ ਦੀ ਯੋਜਨਾ ਨਹੀਂ: PM Modi

ਪ੍ਰਧਾਨ ਮੰਤਰੀ ਨੇ ਅੱਜ ਉਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਰਕਾਰ ਵਿਦੇਸ਼ ਯਾਤਰਾ ’ਤੇ ਟੈਕਸ, ਸੈੱਸ ਜਾਂ ਸਰਚਾਰਜ ਲਗਾਉਣ ’ਤੇ ਵਿਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਖਬਰਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਇਹ ਗੱਲ ਇੱਕ ਖ਼ਬਰ ਦੀ ਰਿਪੋਰਟ ਦੇ ਜਵਾਬ […]
Dailypost News
By : Updated On: 16 May 2026 08:58:AM
Foreign Travel Tax: ਵਿਦੇਸ਼ ਯਾਤਰਾ ’ਤੇ ਟੈਕਸ ਲਾਉਣ ਦੀ ਯੋਜਨਾ ਨਹੀਂ: PM Modi

ਪ੍ਰਧਾਨ ਮੰਤਰੀ ਨੇ ਅੱਜ ਉਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਰਕਾਰ ਵਿਦੇਸ਼ ਯਾਤਰਾ ’ਤੇ ਟੈਕਸ, ਸੈੱਸ ਜਾਂ ਸਰਚਾਰਜ ਲਗਾਉਣ ’ਤੇ ਵਿਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਖਬਰਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਇਹ ਗੱਲ ਇੱਕ ਖ਼ਬਰ ਦੀ ਰਿਪੋਰਟ ਦੇ ਜਵਾਬ ਵਿੱਚ ਕਹੀ ਜਿਸ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਵਿਦੇਸ਼ੀ ਯਾਤਰਾ ‘ਤੇ ਟੈਕਸ, ਸੈੱਸ ਜਾਂ ਸਰਚਾਰਜ ਲਗਾਉਣ ‘ਤੇ ਵਿਚਾਰ ਕਰ ਰਹੀ ਹੈ ਪਰ ਹਾਲੇ ਤੱਕ ਇਸ ਸਬੰਧੀ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।
ਮੋਦੀ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ, ਇਸ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ। ਵਿਦੇਸ਼ੀ ਯਾਤਰਾ ’ਤੇ ਅਜਿਹੀਆਂ ਪਾਬੰਦੀਆਂ ਲਗਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹ ਆਪਣੇ ਦੇਸ਼ ਵਾਸੀਆਂ ਦੇ ਕਾਰੋਬਾਰ ਅਤੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਵਚਨਬੱਧ ਹਨ।

ਇਹ ਬਹੁਤ ਘੱਟ ਦੇਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਖੁਦ ਕਿਸੇ ਮੀਡੀਆ ਰਿਪੋਰਟ ਦਾ ਖੰਡਨ ਕੀਤਾ ਹੋਵੇ। ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਸੀ ਕਿ ਵਿਦੇਸ਼ੀ ਯਾਤਰਾ ‘ਤੇ ਸੈੱਸ, ਟੈਕਸ ਜਾਂ ਸਰਚਾਰਜ ਲਗਾਉਣ ਦੀ ਤਜਵੀਜ਼ ‘ਤੇ ਉੱਚ ਪੱਧਰ ‘ਤੇ ਚਰਚਾ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad