Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਕਟਾਰੂਚੱਕ

Forest and Wildlife Preservation Department: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਦੀ ਪ੍ਰਾਪਤੀ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਕਟਾਰੂਚੱਕ
Forest and Wildlife Preservation Department

Forest and Wildlife Preservation Department: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਦੀ ਪ੍ਰਾਪਤੀ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਪ੍ਰਾਜੈਕਟ ਚਲਾਏ ਜਾ ਰਹੇ ਹਨ।

ਇਹ ਵਿਚਾਰ ਅੱਜ ਇੱਥੇ ਸੈਕਟਰ-68 ਦੇ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 2024-25 ਵਿੱਚ ਵਿਭਾਗ ਵੱਲੋਂ ਕੀਤੇ ਗਏ ਪ੍ਰਾਜੈਕਟਾਂ ਅਤੇ 2025-26 ਵਿੱਚ ਸ਼ੁਰੂ ਕੀਤੇ ਜਾਣ ਵਾਲੇ ਭਵਿੱਖਮੁਖੀ ਕਾਰਜਾਂ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੌਰਾਨ ਪ੍ਰਗਟ ਕੀਤੇ।

ਮੰਤਰੀ ਨੂੰ ਦੱਸਿਆ ਗਿਆ ਕਿ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ ਲਗਭਗ 155 ਕਰੋੜ ਰੁਪਏ ਖਰਚ ਕੀਤੇ ਗਏ ਹਨ। ਪੌਦੇ ਲਗਾਉਣ ਦੇ ਕੰਮਾਂ ਦੇ ਨਾਲ-ਨਾਲ ਮਹਿਲਾ ਕਰਮਚਾਰੀਆਂ ਦੀ ਸਹੂਲਤ ਲਈ ਸੂਬੇ ਦੀਆਂ ਨਰਸਰੀਆਂ ਵਿੱਚ ਬਣਾਏ ਗਏ ਪਖਾਨਿਆਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਸਾਲ 2023-24 ਦੌਰਾਨ 100 ਨਰਸਰੀਆਂ ਵਿੱਚ, 2024-25 ਸੀਜ਼ਨ ਦੌਰਾਨ 78 ਨਰਸਰੀਆਂ ਵਿੱਚ ਪਖਾਨਿਆਂ ਦਾ ਨਿਰਮਾਣ ਕੀਤਾ ਗਿਆ ਹੈ ਜਦੋਂ ਕਿ 2025-26 ਸੀਜ਼ਨ ਦੌਰਾਨ ਬਾਕੀ ਰਹਿੰਦੀਆਂ ਨਰਸਰੀਆਂ ਵਿੱਚ ਵੀ ਪਖਾਨਿਆਂ ਦਾ ਨਿਰਮਾਣ ਪੂਰਾ ਕੀਤਾ ਜਾਵੇਗਾ। ਮੌਜੂਦਾ ਸੀਜ਼ਨ ਦੌਰਾਨ ਲਗਭਗ 1 ਕਰੋੜ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਸਬੰਧੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਹਨਾਂ ਪੌਦਿਆਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਰੁੱਖਾਂ ਦੀ ਗਣਨਾ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਇਹ ਇੱਕ ਅਜਿਹੀ ਪ੍ਰਕਿਰਿਆ ਹੈ ਜੋ ਸੜਕਾਂ ਅਤੇ ਨਹਿਰਾਂ ਦੇ ਕੰਢਿਆਂ ‘ਤੇ ਖੜ੍ਹੇ ਰੁੱਖਾਂ ਦੇ ਸਬੰਧ ਵਿੱਚ ਹਰ 5 ਸਾਲਾਂ ਬਾਅਦ ਕੀਤੀ ਜਾਂਦੀ ਹੈ।

ਮੰਤਰੀ ਨੇ ‘ਨਾਨਕ ਬਗੀਚੀਆਂ’ ਅਤੇ ‘ਪਵਿਤਰ ਵਣਾਂ’ ਵਿੱਚ ਜਾਮੁਨ, ਬੋਹੜ ਅਤੇ ਆਂਵਲਾ ਵਰਗੇ ਹੋਰ ਫਲਦਾਰ ਰੁੱਖ ਲਗਾਉਣ ਦੇ ਨਿਰਦੇਸ਼ ਦਿੱਤੇ ਅਤੇ ਵੀ.ਸੀ. ਦੌਰਾਨ ਮੌਜੂਦ ਡੀ.ਐਫ.ਓਜ਼ ਨੂੰ ਹਾਈਵੇਅ ਦੇ ਨਾਲ ਪੌਦੇ ਲਗਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਵਾਤਾਵਰਣ ਪਾਰਕਾਂ ਨੂੰ ਵਿਕਸਿਤ ਕਰਨ ਅਤੇ ਜੰਗਲੀ ਜੀਵ ਰੱਖਾਂ ਜਿਵੇਂ ਕਥਲੌਰ ਜੰਗਲੀ ਜੀਵ ਰੱਖ, ਸੋਹੀਆਂ ਬੀੜ ਖੇਤਰ ਅਤੇ ਬਮਿਆਲ ਵਰਗੇ ਹੋਰ ਸੁੰਦਰ ਸਥਾਨਾਂ ‘ਤੇ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News