Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ; ਲਾਲ ਚੰਦ ਕਟਾਰੂਚੱਕ

ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ ਮਿਸ਼ਨ ਅਧੀਨ ਵਿਕਸਿਤ […]
ਲੇਖਕ : ਪ੍ਰਕਾਸ਼ਿਤ: 
ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ; ਲਾਲ ਚੰਦ ਕਟਾਰੂਚੱਕ

ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ ਮਿਸ਼ਨ ਅਧੀਨ ਵਿਕਸਿਤ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਪਠਾਨਕੋਟ ਵਿੱਚ, ਪਿੰਡ ਘਰੋਟਾ (0.50 ਹੈਕਟੇਅਰ), ਕਟਾਰੂਚੱਕ (0.75 ਹੈਕਟੇਅਰ), ਹੈਬਤ ਪਿੰਡੀ (0.60 ਹੈਕਟੇਅਰ) ਅਤੇ ਆਈ.ਟੀ.ਆਈ. ਬਮਿਆਲ ਵਿਖੇ ਇਹ ਵਾਤਾਵਰਣ ਪਾਰਕ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ, ਪਟਿਆਲਾ ਵਿੱਚ ਬੈਰਨ ਮਾਈਨਰ ਸਮੇਤ ਦੋ ਥਾਵਾਂ ‘ਤੇ ਵਾਤਾਵਰਣ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ, ਪਿੰਡ ਜਗਦੇਵ ਕਲਾਂ ਪੁਲ ਵਿਖੇ ਵਾਤਾਵਰਣ ਪਾਰਕ ਬਣਾਇਆ ਜਾ ਰਿਹਾ ਹੈ,ਜਦੋਂ ਕਿ ਹੁਸ਼ਿਆਰਪੁਰ ਦੇ ਬੱਸੀ ਪੁਰਾਣੀ ਵਿਖੇ ਇੱਕ ਵਣ ਚੇਤਨਾ ਪਾਰਕ ਪ੍ਰਗਤੀ ਅਧੀਨ ਹੈ।

ਹੈਬਤ ਪਿੰਡ ਵਿਖੇ ਪਾਰਕ ਦੇ ਸੰਬੰਧ ਵਿੱਚ, ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਦਾ ਕੰਮ ਪੂਰਾ ਹੋ ਗਿਆ ਹੈ, ਜਦੋਂ ਕਿ ਖੇਡ ਉਪਕਰਣ ਸਥਾਪਿਤ ਕਰਨ ਅਤੇ ਓਪਨ ਏਅਰ ਸ਼ੈਲਟਰ (ਗਾਜ਼ੇਬੋ) ਨਿਰਮਾਣ ਅਧੀਨ ਹੈ। ਘਰੋਟਾ ਵਿਖੇ ਵੀ, ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਦਾ ਕੰਮ ਪੂਰਾ ਹੋ ਗਿਆ ਹੈ ਜਦੋਂ ਕਿ ਖੇਡ ਉਪਕਰਣ ਸਥਾਪਿਤ ਕਰਨ ਅਤੇ ਓਪਨ ਏਅਰ ਸ਼ੈਲਟਰ (ਗਾਜ਼ੇਬੋ) ਦੀ ਸਥਾਪਨਾ ਇਸ ਸਮੇਂ ਚੱਲ ਰਹੀ ਹੈ। ਇਸੇ ਤਰ੍ਹਾਂ ਪਿੰਡ ਕਟਾਰੂਚੱਕ ਵਿੱਚ ਵੀ ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਅਤੇ ਖੇਡ ਉਪਕਰਣਾਂ ਦੀ ਸਥਾਪਨਾ ਦਾ ਕੰਮ ਬਹੁਤ ਤੇਜ਼ੀ ਨਾਲ ਜਾਰੀ ਹੈ।

ਸੂਬਾ ਸਰਕਾਰ ਦਾ ਇਹ ਸੁਹਿਰਦ ਯਤਨ ਰਿਹਾ ਹੈ ਕਿ ਵੱਧ ਤੋਂ ਵੱਧ ਹਰਿਆਲੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਰੱਖਿਆ ਲਈ ਉਪਾਅ ਕੀਤੇ ਜਾਣ। ਇਸ ਸਬੰਧ ਵਿੱਚ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਪੰਜਾਬ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸਦਾ ਉਦੇਸ਼ ਹਰਿਆਵਲ ਨੂੰ ਬਣਾਈ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਹੀ ਮਿੱਟੀ ਦੀ ਸੰਭਾਲ ਕਰਨਾ ਹੈ।

ਇਹ ਐਕਟ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਹੋਵੇਗਾ। ਐਕਟ ਅਨੁਸਾਰ ਕਿਸੇ ਵੀ ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਸ਼ਹਿਰੀ ਵਿਕਾਸ ਅਥਾਰਟੀ/ਇਕਾਈ ਇਸ ਤਹਿਤ ਕਵਰ ਹੋਣਗੇ। ਐਕਟ ਵਿੱਚ ਇੱਕ ਟ੍ਰੀ ਅਫਸਰ ਦਾ ਵੀ ਪ੍ਰਬੰਧ ਹੈ ਜਿਸਦਾ ਅਰਥ ਹੈ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਇੱਕ ਕਾਰਜਕਾਰੀ ਅਫਸਰ ਜਾਂ ਰਾਜ ਸਰਕਾਰ ਦੁਆਰਾ ਇਸ ਤਰ੍ਹਾਂ ਨੋਟੀਫਾਈ ਕੀਤਾ ਕੋਈ ਹੋਰ ਅਧਿਕਾਰੀ।

Read Latest News and Breaking News at Daily Post TV, Browse for more News

Ad
Ad

Punjab District News