Election of District President BJP; ਭਾਰਤੀ ਜਨਤਾ ਪਾਰਟੀ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਅੱਜ ਸਕਾਈ ਹਾਈਟ ਰਿਜ਼ੋਰਟ ਵਿਖੇ ਹੋਈ ਮੀਟਿੰਗ ਵਿੱਚ ਸੰਪੰਨ ਹੋਈ। ਚੋਣ ਇੰਚਾਰਜ ਜੀਵਨ ਗੁਪਤਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਮਲੂਕਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ।
ਦੱਸਣਾ ਜਰੂਰੀ ਹੋਵੇਗਾ ਕਿ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ ਨੂੰ ਹੁਣ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲੂਕਾ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਜ਼ਿਲ੍ਹੇ ਨੂੰ ਸੰਗਠਨਾਤਮਕ ਤੌਰ ‘ਤੇ ਮਜ਼ਬੂਤ ਕਰਨਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੂਥ ਪੱਧਰ ਤੱਕ ਵਰਕਰਾਂ ਨੂੰ ਸਰਗਰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਸਾਰੇ ਵਰਗਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਅੱਗੇ ਲੈ ਜਾਣਗੇ।
ਇਸ ਸਬੰਧੀ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰ ਕੋਨੇ ਵਿੱਚ ਪਾਰਟੀ ਦੀ ਮਜ਼ਬੂਤ ਮੌਜੂਦਗੀ ਦਰਜ ਕਰਨਾ ਅਤੇ ਬੂਥ ਪੱਧਰ ‘ਤੇ ਵਰਕਰਾਂ ਨੂੰ ਸੰਗਠਿਤ ਕਰਨਾ ਹੈ, ਤਾਂ ਜੋ ਭਾਜਪਾ 2027 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰ ਸਕੇ।”