Banner
Banner

ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਅਤੇ ਤਰਨਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਹਰਮੀਤ ਸੰਧੂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਹਰਮੀਤ ਸੰਧੂ ਦੀ ਆਮ ਆਦਮੀ ਪਾਰਟੀ ਵਿਚ ਐਂਟਰੀ ਨੂੰ ਤਰਨਤਾਰਨ ਜ਼ਿਮਨੀ ਚੋਣ ਨਾਲ ਜੋੜ ਕੇ ਦੇਖਿਆ ਜਾ […]
Dailypost News
By : Updated On: 15 Jul 2025 17:46:PM
ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਅਤੇ ਤਰਨਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਹਰਮੀਤ ਸੰਧੂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ।


ਹਰਮੀਤ ਸੰਧੂ ਦੀ ਆਮ ਆਦਮੀ ਪਾਰਟੀ ਵਿਚ ਐਂਟਰੀ ਨੂੰ ਤਰਨਤਾਰਨ ਜ਼ਿਮਨੀ ਚੋਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਕਿਉਂਕਿ ਕੁਝ ਦਿਨ ਪਹਿਲਾਂ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਇਹ ਸੀਟ ਖਾਲ੍ਹੀ ਹੋ ਗਈ ਹੈ ਅਤੇ ਅਗਲੇ ਕੁਝ ਮਹੀਨਿਆਂ ਵਿਚ ਇਥੇ ਜ਼ਿਮਨੀ ਚੋਣ ਹੋਵੇਗੀ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਹਰਮੀਤ ਸੰਧੂ ਨੂੰ ਤਰਨਤਾਰਨ ਤੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਹਰਮੀਤ ਸਿੰਘ ਸੰਧੂ ਨੇ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ ਸੀ।

Read Latest News and Breaking News at Daily Post TV, Browse for more News

Ad
Ad