Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਦਿੱਲੀ ਧਮਾਕੇ ‘ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਜਤਾਇਆ ਦੁੱਖ, ਕਿਹਾ- ਸ਼ਰਾਰਤੀ ਅਨਸਰ ਤੇ ਵਿਰੋਧੀ ਤਾਕਤਾਂ ਦਹਿਸ਼ਤ ਫੈਲਾਉਣ ਦੀ ਕਰ ਰਹੀ ਹੈ ਕੋਸ਼ਿਸ਼

Delhi Bomb Blast; ਦਿੱਲੀ ‘ਚ ਹੋਏ ਬੰਬ ਧਮਾਕੇ ‘ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਤੇ ਕਾਇਰਾਨਾ ਹਰਕਤ ਕਰਾਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਇਸ ਧਮਾਕੇ ਵਿੱਚ ਕਈ ਬੇਗੁਨਾਹ ਲੋਕਾਂ ਦੀ ਜਾਨ ਗਈ ਹੈ, ਜੋ ਪੂਰੇ ਦੇਸ਼ ਲਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿੱਲੀ ਧਮਾਕੇ ‘ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਜਤਾਇਆ ਦੁੱਖ, ਕਿਹਾ- ਸ਼ਰਾਰਤੀ ਅਨਸਰ ਤੇ ਵਿਰੋਧੀ ਤਾਕਤਾਂ ਦਹਿਸ਼ਤ ਫੈਲਾਉਣ ਦੀ ਕਰ ਰਹੀ ਹੈ ਕੋਸ਼ਿਸ਼

Delhi Bomb Blast; ਦਿੱਲੀ ‘ਚ ਹੋਏ ਬੰਬ ਧਮਾਕੇ ‘ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਤੇ ਕਾਇਰਾਨਾ ਹਰਕਤ ਕਰਾਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਇਸ ਧਮਾਕੇ ਵਿੱਚ ਕਈ ਬੇਗੁਨਾਹ ਲੋਕਾਂ ਦੀ ਜਾਨ ਗਈ ਹੈ, ਜੋ ਪੂਰੇ ਦੇਸ਼ ਲਈ ਬਹੁਤ ਵੱਡਾ ਨੁਕਸਾਨ ਹੈ।

ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਪਿੱਛੇ ਹਮੇਸ਼ਾਂ ਹੀ ਸ਼ਰਾਰਤੀ ਅਨਸਰ ਅਤੇ ਗੁਆਂਢੀ ਦੇਸ਼ ਪਾਕਿਸਤਾਨ ਦਾ ਹੱਥ ਰਹਿੰਦਾ ਹੈ, ਜੋ ਭਾਰਤ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਅਜਿਹੀਆਂ ਨੀਚ ਹਰਕਤਾਂ ਨਾਲ ਭਾਰਤ ਵਰਗਾ ਮਜ਼ਬੂਤ ਦੇਸ਼ ਡਰਣ ਵਾਲਾ ਨਹੀਂ ਹੈ।

ਉਨ੍ਹਾਂ ਕਿਹਾ, “ਭਾਰਤ ਇੱਕ ਮਜ਼ਬੂਤ ਦੇਸ਼ ਹੈ, ਸਾਡੇ ਜਵਾਨ ਤੇ ਸਰਕਾਰ ਹਰ ਕਿਸਮ ਦੀ ਆਤੰਕੀ ਤਾਕਤ ਦਾ ਡਟ ਕੇ ਸਾਹਮਣਾ ਕਰਨ ਦੀ ਸਮਰੱਥਾ ਰੱਖਦੇ ਹਨ। ਇਹ ਕਾਇਰਾਨਾ ਹਰਕਤਾਂ ਦੇਸ਼ ਦੀ ਇਕਤਾ ਤੇ ਹੌਸਲੇ ਨੂੰ ਕਦੇ ਕਮਜ਼ੋਰ ਨਹੀਂ ਕਰ ਸਕਦੀਆਂ।”

ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਸੁਰੱਖਿਆ ਪ੍ਰਣਾਲੀ ਬਹੁਤ ਮਜ਼ਬੂਤ ਹੈ ਅਤੇ ਦੋਸ਼ੀਆਂ ਨੂੰ ਹਰ ਹਾਲਤ ‘ਚ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਭਵਿੱਖ ‘ਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

Read Latest News and Breaking News at Daily Post TV, Browse for more News

Ad
Ad

Punjab District News