Kuldeep Singh Dhaliwal met the families of martyrs; ਅੱਜ ਕਾਰਗਿਲ ਵਿਜੇ ਦਿਵਸ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ ਉੱਥੇ ਹੀ ਕਾਰਗਿਲ ਵਿਜੇ ਦਿਵਸ ਮੌਕੇ ਦੇਸ਼ ਦੀ ਖਾਤਰ ਸ਼ਹੀਦ ਹੋਣ ਵਾਲੇ ਅਜਨਾਲਾ ਸ਼ਹਿਰ ਦੇ ਤਿੰਨ ਪਰਿਵਾਰਾਂ ਨੂੰ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਿਲੇ ਜਿੱਥੇ ਉਹਨਾਂ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਉਥੇ ਹੀ ਦੇਸ਼ ਦੀ ਖਾਤਰ ਸ਼ਹੀਦ ਹੋਣ ਵਾਲੇ ਜਵਾਨਾਂ ਨੂੰ ਸਰਧਾਂਜਲੀ ਭੇਟ ਕੀਤੀ, ਧਾਲੀਵਾਲ ਨੇ ਸ਼ਹੀਦ ਨਾਮ ਉਹਨਾਂ ਦੇ ਨਾਮ ਤੇ ਰੱਖਣ ਦਾ ਵੀ ਐਲਾਨ ਕੀਤਾ।
ਇਸ ਸਬੰਧੀ ਸਾਬਕਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਰਗਿਲ ਦੀ ਜੰਗ ਦੌਰਾਨ ਦੇਸ਼ ਲਈ ਪਾਕਿਸਤਾਨ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋਏ ਉਹਨਾਂ ਜਵਾਨਾਂ ਨੂੰ ਉਹ ਸਲੂਟ ਕਰਦੇ ਹਨ ਜਿਨਾਂ ਦੀ ਖਾਤਰ ਅੱਜ ਅਸੀਂ ਸੁਰੱਖਿਅਤ ਹਾਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਦੇ ਪਰਿਵਾਰਾਂ ਦਾ ਹਮੇਸ਼ਾ ਹੀ ਮਾਣ ਸਨਮਾਨ ਕਰਦੇ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਾਰਗਿਲ ਸ਼ਹੀਦ ਸੂਬੇਦਾਰ ਤਰਲੋਕ ਸਿੰਘ ਦੇ ਬੇਟੇ ਹਰਪਾਲ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਪਿਤਾ ਤੇ ਮਾਣ ਹੈ ਜਿਨ੍ਹਾਂ ਨੇ ਦੇਸ਼ ਦੀ ਖਾਤਰ ਸ਼ਹੀਦੀ ਪ੍ਰਾਪਤ ਕੀਤੀ ਹੈ ਉੱਥੇ ਹੀ ਉਹਨਾਂ ਕਿਹਾ ਕਿ ਅੱਜ 26 ਸਾਲ ਬੀਤ ਗਏ ਹਨ ਅਤੇ ਪਹਿਲੀ ਵਾਰ ਕੋਈ ਲੀਡਰ ਉਹਨਾਂ ਦੇ ਘਰ ਆਇਆ ਹੈ।