Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ

ਪੱਟੀ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਪੱਟੀ ਹਲਕੇ ਤੋਂ ਮੁੜ ਚੋਣ ਮੈਦਾਨ ਵਿੱਚ ਨਹੀਂ ਉਤਰਨਗੇ। ਆਪਣੀ ਪੋਸਟ ਵਿੱਚ ਭੁੱਲਰ ਨੇ ਲਿਖਿਆ ਕਿ ਉਨ੍ਹਾਂ ਨੇ ਸੁਣਿਆ ਹੈ ਕਿ ਪੱਟੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ
  • ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਕੀਤਾ ਐਲਾਨ
  • ਪੱਟੀ ਹਲਕੇ ਦੇ ਲੋਕਾਂ ਦਾ ਜਤਾਇਆ ਧੰਨਵਾਦ

ਪੱਟੀ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਪੱਟੀ ਹਲਕੇ ਤੋਂ ਮੁੜ ਚੋਣ ਮੈਦਾਨ ਵਿੱਚ ਨਹੀਂ ਉਤਰਨਗੇ।

ਆਪਣੀ ਪੋਸਟ ਵਿੱਚ ਭੁੱਲਰ ਨੇ ਲਿਖਿਆ ਕਿ ਉਨ੍ਹਾਂ ਨੇ ਸੁਣਿਆ ਹੈ ਕਿ ਪੱਟੀ ਹਲਕੇ ਦੇ ਲੋਕ ਪਾਰਟੀ ਵੱਲੋਂ ਉਨ੍ਹਾਂ ਨੂੰ ਦੁਬਾਰਾ ਚੋਣ ਲੜਾਉਣਾ ਚਾਹੁੰਦੇ ਹਨ, ਪਰ ਉਨ੍ਹਾਂ ਦਾ ਚੋਣ ਨਾ ਲੜਨ ਦਾ ਫੈਸਲਾ ਹੈ।

ਉਨ੍ਹਾਂ ਪੱਟੀ ਹਲਕੇ ਦੇ ਸਾਰੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹਰ ਸਮੇਂ ਉਨ੍ਹਾਂ ਦਾ ਸਾਥ ਦਿੱਤਾ, ਉਹ ਸਾਰੀ ਜ਼ਿੰਦਗੀ ਉਨ੍ਹਾਂ ਦੇ ਰਿਣੀ ਰਹਿਣਗੇ। ਭੁੱਲਰ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਅੱਗੇ ਸਿਰ ਝੁਕਾਉਣ ਦੀ ਗੱਲ ਵੀ ਕਹੀ।

ਦੱਸ ਦਈਏ ਕਿ ਭੁੱਲਰ ਇਸ ਸਮੇਂ ਅੰਮ੍ਰਿਤਸਰ ਵਿੱਚ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਡਾ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਦੇ ਸਬੰਧ ਵਿੱਚ ਜੇਲ੍ਹ ਵਿੱਚ ਹੈ। ਪਾਰਟੀ ਨੇ ਭੁੱਲਰ ਦੀ ਗੈਰਹਾਜ਼ਰੀ ਵਿੱਚ ਇੱਕ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News