ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫੋਰਟਿਸ ਹਸਪਤਾਲ ਵਿੱਚ ਦਾਖਲ

Captain Amarinder Singh Hospitalized; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਗੋਡਿਆਂ ਦੀ ਸਰਜਰੀ ਹੋਣੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ। ਕਈ ਜਾਣਕਾਰ ਅਤੇ ਸਮਰਥਕ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚ ਰਹੇ ਹਨ। […]
Jaspreet Singh
By : Updated On: 10 Feb 2026 21:44:PM
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫੋਰਟਿਸ ਹਸਪਤਾਲ ਵਿੱਚ ਦਾਖਲ

Captain Amarinder Singh Hospitalized; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਗੋਡਿਆਂ ਦੀ ਸਰਜਰੀ ਹੋਣੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ। ਕਈ ਜਾਣਕਾਰ ਅਤੇ ਸਮਰਥਕ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚ ਰਹੇ ਹਨ। ਫੋਰਟਿਸ ਹਸਪਤਾਲ ਦੇ ਬੁਲਾਰੇ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਹਸਪਤਾਲ ਵਿੱਚ ਦਾਖਲ ਹਨ। ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਗੰਭੀਰ ਸਮੱਸਿਆ ਨਹੀਂ ਹੈ।

ਕੈਪਟਨ ਨੇ ਕਿਹਾ – ਮੈਂ ਫਿੱਟ ਅਤੇ ਐਕਟਿਵ ਹਾਂ

ਕੈਪਟਨ ਅਮਰਿੰਦਰ ਸਿੰਘ ਕਾਫ਼ੀ ਸਮੇਂ ਤੱਕ ਸਰਜਰੀ ਕਾਰਨ ਸਰਗਰਮ ਰਾਜਨੀਤੀ ਤੋਂ ਦੂਰ ਰਹੇ। ਅਕਤੂਬਰ 2025 ਵਿੱਚ ਉਹ ਫਰੀਦਕੋਟ ਅਤੇ ਹੋਰ ਇਲਾਕਿਆਂ ਵਿੱਚ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ, ਜਿੱਥੇ ਉਨ੍ਹਾਂ ਕਿਹਾ ਕਿ ਹੁਣ ਉਹ “ਫਿੱਟ ਅਤੇ ਐਕਟਿਵ” ਹਨ ਅਤੇ 2027 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਅਤੇ ਗੈਂਗਸਟਰਾਂ ਦੇ ਮਸਲੇ ‘ਤੇ ਵੀ ਬਿਆਨ ਦਿੱਤੇ ਅਤੇ ਭਾਜਪਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।

30 ਨਵੰਬਰ ਨੂੰ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਸੀ, “ਆਈ ਐਮ ਬੈਕ ਇਨ ਦ ਗੇਮ” (ਮੈਂ ਮੁੜ ਮੈਦਾਨ ਵਿੱਚ ਵਾਪਸ ਆ ਗਿਆ ਹਾਂ)। ਉਨ੍ਹਾਂ ਪੰਜਾਬ ਦੀ ਰਾਜਨੀਤੀ, 2027 ਦੀਆਂ ਚੋਣਾਂ ਦੀ ਰਣਨੀਤੀ, ਅਕਾਲੀ ਦਲ–ਭਾਜਪਾ ਗਠਜੋੜ ਦੀ ਲੋੜ ਅਤੇ ਕਾਂਗਰਸ ਵਿੱਚ ਵਾਪਸੀ ਨਾ ਕਰਨ ਬਾਰੇ ਵੀ ਸਪਸ਼ਟ ਗੱਲ ਕੀਤੀ। ਇਹ ਉਨ੍ਹਾਂ ਦੀ ਸਰਗਰਮ ਵਾਪਸੀ ਦੀ ਸਭ ਤੋਂ ਵੱਡੀ ਘੋਸ਼ਣਾ ਮੰਨੀ ਗਈ। ਹਾਲਾਂਕਿ ਉਨ੍ਹਾਂ ਭਾਜਪਾ ਛੱਡਣ ਬਾਰੇ ਚੱਲ ਰਹੀਆਂ ਅਫ਼ਵਾਹਾਂ ਦਾ ਖੰਡਨ ਵੀ ਕੀਤਾ।

Read Latest News and Breaking News at Daily Post TV, Browse for more News

Ad
Ad