ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ
Former Congress MLA from Jalalabad Raminder Awla joins Akali Dal: ਚੰਡੀਗੜ੍ਹ: ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਰਮਿੰਦਰ ਸਿੰਘ ਆਵਲਾ ਦੇ ਪਾਰਟੀ ਵਿੱਚ ਆਉਣ ਨਾਲ ਜਲਾਲਾਬਾਦ ਹਲਕੇ ਦੇ ਨਾਲ-ਨਾਲ ਸਮੁੱਚੇ ਸਰਹੱਦੀ ਖੇਤਰ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਆਵਲਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਗੇ।
ਸੁਖਬੀਰ ਬਾਦਲ ਨੇ ਕਿਹਾ ਕਿ ਜਲਾਲਾਬਾਦ ਹਲਕੇ ਨੇ ਉਨ੍ਹਾਂ ਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਅਕਾਲੀ ਸਰਕਾਰਾਂ ਦੌਰਾਨ ਹਲਕੇ ਵਿੱਚ ਹੋਏ ਵਿਕਾਸ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਸਰਹੱਦੀ ਖੇਤਰ ਵਿੱਚ ਜਥੇਬੰਦੀ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।