Journalism Of Hope
BREAKING NEWS
ਚੰਡੀਗੜ੍ਹ ਪੁਲਿਸ ਨੇ ਕਰਵਾਇਆ ਸਿਮਰਨਜੀਤ ਮਾਨ ਦਾ ਮੈਡੀਕਲ, ਨਹੀਂ ਮਿਲਿਆ ਸੱਟ ਦਾ ਕੋਈ ਵੀ ਨਿਸ਼ਾਨ.......ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ.....ਪੰਜੋਖਰਾ ਸਾਹਿਬ ਵਿਵਾਦ: 25 ਅਗਸਤ ਦੀ ਮੀਟਿੰਗ ਹੁਣ ਅੰਬਾਲਾ ’ਚ, ਵੱਡੇ ਫੈਸਲੇ ਦੇ ਆਸਾਰ.....ਅੰਮ੍ਰਿਤਸਰ ਵਿੱਚ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ......ਛੁੱਟੀ ’ਤੇ ਆਏ ਫੌਜੀ ਜਵਾਨ ਨੇ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ......TMC ਦਫ਼ਤਰ ‘ਚ ਫਾਹੇ ਨਾਲ ਲਟਕਦੀ ਮਿਲੀ ਸਾਬਕਾ ਡਿਪਟੀ ਸਪੀਕਰ ਦੀ ਲਾਸ਼, ‘ਸੁਸਾਈਡ ਨੋਟ’ ਵੀ ਬਰਾਮਦ....

TMC ਦਫ਼ਤਰ ‘ਚ ਫਾਹੇ ਨਾਲ ਲਟਕਦੀ ਮਿਲੀ ਸਾਬਕਾ ਡਿਪਟੀ ਸਪੀਕਰ ਦੀ ਲਾਸ਼, ‘ਸੁਸਾਈਡ ਨੋਟ’ ਵੀ ਬਰਾਮਦ

Former Deputy Speaker’s body found: ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ (TMC) ਦੇ ਸੀਨੀਅਰ ਆਗੂ ਆਸ਼ੀਸ਼ ਬੈਨਰਜੀ ਦੀ ਲਾਸ਼ ਐਤਵਾਰ ਸਵੇਰੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਉਨ੍ਹਾਂ ਦੇ ਘਰ ਨੇੜੇ ਸਥਿਤ ਪਾਰਟੀ ਦਫ਼ਤਰ ਤੋਂ ਬਰਾਮਦ ਹੋਈ। ਪੁਲਿਸ ਮੁਤਾਬਕ ਆਸ਼ੀਸ਼ ਬੈਨਰਜੀ ਦੀ ਲਾਸ਼ ਫਾਹੇ ਨਾਲ ਲਟਕਦੀ ਹੋਈ ਮਿਲੀ। ਘਟਨਾ ਦੀ […]
Ranjit Singh
By : Updated On: 16 Aug 2026 10:35:AM
TMC ਦਫ਼ਤਰ ‘ਚ ਫਾਹੇ ਨਾਲ ਲਟਕਦੀ ਮਿਲੀ ਸਾਬਕਾ ਡਿਪਟੀ ਸਪੀਕਰ ਦੀ ਲਾਸ਼, ‘ਸੁਸਾਈਡ ਨੋਟ’ ਵੀ ਬਰਾਮਦ

Former Deputy Speaker’s body found: ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ (TMC) ਦੇ ਸੀਨੀਅਰ ਆਗੂ ਆਸ਼ੀਸ਼ ਬੈਨਰਜੀ ਦੀ ਲਾਸ਼ ਐਤਵਾਰ ਸਵੇਰੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਉਨ੍ਹਾਂ ਦੇ ਘਰ ਨੇੜੇ ਸਥਿਤ ਪਾਰਟੀ ਦਫ਼ਤਰ ਤੋਂ ਬਰਾਮਦ ਹੋਈ। ਪੁਲਿਸ ਮੁਤਾਬਕ ਆਸ਼ੀਸ਼ ਬੈਨਰਜੀ ਦੀ ਲਾਸ਼ ਫਾਹੇ ਨਾਲ ਲਟਕਦੀ ਹੋਈ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਇਸ਼ਤਿਹਾਰ

ਪੁਲਿਸ ਨੇ ਇਹ ਵੀ ਦੱਸਿਆ ਕਿ ਰਾਮਪੁਰਹਾਟ ਸਥਿਤ ਪਾਰਟੀ ਦਫ਼ਤਰ ਤੋਂ ਇੱਕ ਕਥਿਤ ‘ਸੁਸਾਈਡ ਨੋਟ’ ਵੀ ਬਰਾਮਦ ਹੋਇਆ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਸਹੀ ਕਾਰਨਾਂ ਸਬੰਧੀ ਅੰਤਿਮ ਪੁਸ਼ਟੀ ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਹੋਵੇਗੀ।

5 ਵਾਰ ਵਿਧਾਇਕ ਰਹੇ ਆਸ਼ੀਸ਼ ਬੈਨਰਜੀ
70 ਸਾਲਾ ਆਸ਼ੀਸ਼ ਬੈਨਰਜੀ ਬੀਰਭੂਮ ਦੀ ਰਾਜਨੀਤੀ ਵਿੱਚ ਇੱਕ ਪ੍ਰਮੁੱਖ ਚਿਹਰਾ ਮੰਨੇ ਜਾਂਦੇ ਸਨ। ਉਹ ਰਾਮਪੁਰਹਾਟ ਵਿਧਾਨ ਸਭਾ ਸੀਟ ਤੋਂ ਲਗਾਤਾਰ ਪੰਜ ਵਾਰ ਵਿਧਾਇਕ ਚੁਣੇ ਗਏ ਸਨ। ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਹੇਠ ਪਹਿਲੀ ਵਾਰ TMC ਸਰਕਾਰ ਬਣਨ ਸਮੇਂ ਆਸ਼ੀਸ਼ ਬੈਨਰਜੀ ਨੇ ਸਿੱਖਿਆ ਅਤੇ ਖੇਤੀਬਾੜੀ ਮੰਤਰੀ ਵਜੋਂ ਵੀ ਜ਼ਿੰਮੇਵਾਰੀ ਨਿਭਾਈ ਸੀ। ਬਾਅਦ ਵਿੱਚ ਉਹ ਪੱਛਮੀ ਬੰਗਾਲ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹੇ।

2026 ਦੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ
2026 ਵਿੱਚ ਹੋਈਆਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਆਸ਼ੀਸ਼ ਬੈਨਰਜੀ ਨੂੰ ਭਾਜਪਾ ਉਮੀਦਵਾਰ ਧ੍ਰੁਵ ਸਾਹਾ ਤੋਂ ਸਖ਼ਤ ਮੁਕਾਬਲੇ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਥਿਤ ਸੁਸਾਈਡ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News