Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

Jalandhar Bank Robbery ਮਾਮਲੇ ’ਚ ਸਾਬਕਾ ਡੀਐਸਪੀ ਦਾ ਮੁੰਡਾ ਨਿਕਲਿਆ ਮਾਸਟਰ ਮਾਇੰਡ, ਪੁਲਿਸ ਨੇ ਕੀਤਾ ਗ੍ਰਿਫਤਾਰ

Jalandhar Bank Robbery News: ਜਲੰਧਰ ’ਚ ਬੀਤੇ ਦਿਨ ਦੁਪਹਿਰ 2:35 ਵਜੇ ਬੈਂਕ ਐਨਕਲੇਵ ਫੇਜ਼-2, ਕੁੱਕੀ ਢਾਬਾ ਰੋਡ, ਖੁਰਲਾ ਕਿੰਗਰਾ ’ਤੇ ਸਥਿਤ ਪੀਐਨਬੀ ਬੈਂਕ ’ਚ 6 ਲੱਖ ਰੁਪਏ ਦੀ ਲੁੱਟ ਦੀ ਘਟਨਾ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਦੱਸ ਦਈਏ ਕਿ ਪੁਲਿਸ ਨੇ ਮਾਮਲੇ ਸਬੰਧੀ ਦੋ ਮੁਲਜ਼ਮਾਂ ’ਚੋਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਸਭ […]
Nishant Malyan
By : Updated On: 07 Apr 2026 13:32:PM
Jalandhar Bank Robbery ਮਾਮਲੇ ’ਚ ਸਾਬਕਾ ਡੀਐਸਪੀ ਦਾ ਮੁੰਡਾ ਨਿਕਲਿਆ ਮਾਸਟਰ ਮਾਇੰਡ, ਪੁਲਿਸ ਨੇ ਕੀਤਾ ਗ੍ਰਿਫਤਾਰ

Jalandhar Bank Robbery News: ਜਲੰਧਰ ’ਚ ਬੀਤੇ ਦਿਨ ਦੁਪਹਿਰ 2:35 ਵਜੇ ਬੈਂਕ ਐਨਕਲੇਵ ਫੇਜ਼-2, ਕੁੱਕੀ ਢਾਬਾ ਰੋਡ, ਖੁਰਲਾ ਕਿੰਗਰਾ ’ਤੇ ਸਥਿਤ ਪੀਐਨਬੀ ਬੈਂਕ ’ਚ 6 ਲੱਖ ਰੁਪਏ ਦੀ ਲੁੱਟ ਦੀ ਘਟਨਾ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਦੱਸ ਦਈਏ ਕਿ ਪੁਲਿਸ ਨੇ ਮਾਮਲੇ ਸਬੰਧੀ ਦੋ ਮੁਲਜ਼ਮਾਂ ’ਚੋਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਸਾਬਕਾ ਡੀਐਸਪੀ ਦਾ ਮੁੰਡਾ ਬੈਂਕ ਲੁੱਟ ਦਾ ਮਾਸਟਰ ਮਾਇੰਡ ਨਿਕਲਿਆ ਹੈ।

ਇਸ਼ਤਿਹਾਰ

ਦੱਸ ਦਈਏ ਕਿ ਪੁਲਿਸ ਵੱਲੋਂ ਮੁਲਜ਼ਮ ਸਿਮਰਨਜੀਤ ਸਿੰਘ ਉਰਫ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੋਲੋਂ ਪੁਲਿਸ ਨੇ 3 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਮਾਮਲੇ ’ਚ ਦੋ ਮੁਲਜ਼ਮ ਸ਼ਾਮਲ ਸਨ। ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਪੁਲਿਸ ਨੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ।

ਪੁਲਿਸ ਮੁਤਾਬਿਕ ਲੁੱਟ ਦੀ ਰਕਮ ਨੂੰ ਦੋਹਾਂ ਮੁਲਜ਼ਮਾਂ ਨੇ ਆਪਸ ’ਚ 3-3 ਲੱਖ ਰੁਪਏ ’ਚ ਵੰਡ ਲਈ ਸੀ। 3 ਲੱਖ ਰੁਪਏ ਸਿਮਰਨਜੀਤ ਸਿੰਘ ਕੋਲੋਂ ਬਰਾਮਦ ਕਰ ਲਈ ਹੈ। ਬਾਕੀ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਬਾਅਦ ਦੁਪਹਿਰ 2:31 ਵਜੇ ਵਾਪਰੀ, ਜਦੋਂ ਜਲੰਧਰ ਦੇ ਕੁੱਕੀ ਢਾਬ ਏਰੀਏ ਦੇ ਵਿੱਚ ਪੰਜਾਬ ਨੈਸ਼ਨਲ ਬੈਂਕ (Punjab National Bank) ਦੇ ਅੰਦਰ ਦੋ ਨਕਾਬਪੋਸ਼ ਲੁਟੇਰੇ ਵੜਦੇ ਵਿਖਾਈ ਦਿੱਤੇ। ਇਸ ਦੌਰਾਨ ਲੁਟੇਰੇ ਸਿੱਧਾ ਕੈਸ਼ੀਅਰ ਕੋਲ ਜਾਂਦੇ ਹਨ ਅਤੇ ਪਿਸਤੌਲ ਦੀ ਨੋਕ ‘ਤੇ ਡਰਾਉਂਦੇ ਹੋਏ ਪੈਸੇ ਕੱਢਣ ਲਈ ਕਹਿੰਦੇ ਹਨ। ਸੀਸੀਟੀਵੀ ਵਿੱਚ ਇਹ ਸਾਰੀ ਘਟਨਾ ਵਿਖਾਈ ਦੇ ਰਹੀ ਹੈ, ਜਿਸ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ।

Read Latest News and Breaking News at Daily Post TV, Browse for more News

Ad
Ad

Punjab District News