ਸਾਬਕਾ IG ਅਮਰ ਸਿੰਘ ਚਾਹਲ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਘਟਨਾ ਸਥਾਨ ਤੋਂ ਬਰਾਮਦ ਹੋਇਆ ਸੁਸਾਈਡ ਨੋਟ
Former IG Amar Singh Chahal Sucide Attempt: ਪੰਜਾਬ ਦੇ ਸਾਬਕਾ IG ਅਮਰ ਸਿੰਘ ਚਾਹਲ ਨੇ ਅੱਜ ਯਾਨੀ ਸੋਮਵਾਰ ਨੂੰ ਆਪਣੇ ਆਪ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ, ਜਿਸਦੇ ਚਲਦੇ ਉਹਨਾਂ ਨੇ ਅਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਨਾਲ ਉਹਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ ਘਟਨਾ ਸਥਾਨ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਹਾਲਾਂਕਿ, ਸੁਸਾਈਡ ਨੋਟ ਦੇ ਵੇਰਵਿਆਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਉਹਨਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਇਸ ਮਾਮਲੇ ਦੀ ਐਸਆਈਟੀ ਜਾਂ ਸੀਬੀਆਈ ਜਾਂਚ ਦਾ ਹੁਕਮ ਦੇਣ।
ਉਹਨਾਂ ਨੇ ਇਹ ਸੁਸਾਈਡ ਨੋਟ ਆਪਣੇ ਦੋਸਤਾਂ ਨੂੰ ਵੀ ਭੇਜਿਆ। ਰਿਪੋਰਟਾਂ ਅਨੁਸਾਰ, ਘਟਨਾ ਸਮੇਂ ਉਸਦਾ ਪੁੱਤਰ ਘਰ ਵਿੱਚ ਮੌਜੂਦ ਸੀ।
ਅਮਰ ਸਿੰਘ ਚਾਹਲ ਆਈਜੀ ਵਜੋਂ ਸੇਵਾਮੁਕਤ ਹੋਣ ਤੋਂ ਬਾਅਦ ਪਟਿਆਲਾ ਵਿੱਚ ਰਹਿ ਰਹੇ ਸਨ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮਾਂ ਤੁਰੰਤ ਅਮਰ ਸਿੰਘ ਚਾਹਲ ਦੇ ਘਰ ਪਹੁੰਚੀਆਂ।
ਚਾਹਲ, ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦਾ ਦੋਸ਼ੀ
ਅਮਰ ਸਿੰਘ ਚਾਹਲ 2015 ਵਿੱਚ ਫਰੀਦਕੋਟ ਵਿੱਚ ਹੋਏ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਮਾਮਲਿਆਂ ਦਾ ਦੋਸ਼ੀ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ। 24 ਫਰਵਰੀ, 2023 ਨੂੰ, ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਇਸ SIT ਦੀ ਅਗਵਾਈ ਉਸ ਸਮੇਂ ਦੇ ADGP L.K. ਯਾਦਵ ਕਰ ਰਹੇ ਸਨ।
ਚਾਰਜਸ਼ੀਟ ਵਿੱਚ ਸਿਆਸਤਦਾਨਾਂ ਅਤੇ ਪੁਲਿਸ ਅਧਿਕਾਰੀਆਂ ਦੇ ਨਾਮ
ਚਾਰਜਸ਼ੀਟ ਵਿੱਚ ਕਈ ਪ੍ਰਮੁੱਖ ਰਾਜਨੀਤਿਕ ਨੇਤਾਵਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਸਨ। ਇਨ੍ਹਾਂ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ DGP ਸੁਮੇਧ ਸਿੰਘ ਸੈਣੀ, IG ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ DIG ਅਮਰ ਸਿੰਘ ਚਾਹਲ, ਸਾਬਕਾ SSP ਸੁਖਮਿੰਦਰ ਸਿੰਘ ਮਾਨ ਅਤੇ SSP ਚਰਨਜੀਤ ਸਿੰਘ ਸ਼ਰਮਾ ਸ਼ਾਮਲ ਸਨ।