Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪਹੁੰਚੇ ਮਾਨਸਾ, ਪਰਵਿੰਦਰ ਝੋਟਾ ਪਰਿਵਾਰ ਨਾਲ ਮੁਲਾਕਾਤ ਕਰ ਸਾਂਝਾ ਕੀਤਾ ਦੁੱਖ

Gyani Harpreet Singh Meet Parvinder Singh Jhota Faimly: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੁਨਰ ਸੁਰਜੀਤ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਮਾਨਸਾ ਪਹੁੰਚੇ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਇਨਸਾਫ਼ ਦੀ ਲੜਾਈ ਵਿੱਚ ਪਰਿਵਾਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪਹੁੰਚੇ ਮਾਨਸਾ, ਪਰਵਿੰਦਰ ਝੋਟਾ ਪਰਿਵਾਰ ਨਾਲ ਮੁਲਾਕਾਤ ਕਰ ਸਾਂਝਾ ਕੀਤਾ ਦੁੱਖ

Gyani Harpreet Singh Meet Parvinder Singh Jhota Faimly: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੁਨਰ ਸੁਰਜੀਤ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਮਾਨਸਾ ਪਹੁੰਚੇ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਇਨਸਾਫ਼ ਦੀ ਲੜਾਈ ਵਿੱਚ ਪਰਿਵਾਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਪੂਰੇ ਪੰਜਾਬ ਨੂੰ ਇਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ।

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਵਧ ਰਹੇ ਨਸ਼ੇ ਦੇ ਕਾਰੋਬਾਰ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨਾ ਕਿਸੇ ਇੱਕ ਵਿਅਕਤੀ ਜਾਂ ਜਥੇਬੰਦੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਪੂਰੇ ਪੰਜਾਬ ਨੂੰ ਇਕਜੁੱਟ ਹੋਣਾ ਪਵੇਗਾ।

18 ਦਿਨਾਂ ਤੋਂ ਇਨਸਾਫ਼ ਲਈ ਧਰਨਾ ਦੇ ਰਿਹਾ ਪਰਿਵਾਰ

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਸ਼ਨੀਵਾਰ ਨੂੰ ਇਹ ਇਨਸਾਫ਼ ਮੋਰਚਾ 18ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪਰਿਵਾਰ ਨੂੰ ਮਿਲਣ ਪਹੁੰਚੇ ਅਤੇ ਮੋਰਚੇ ਨੂੰ ਆਪਣਾ ਸਮਰਥਨ ਦਿੱਤਾ।

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਡਰ ਰਹੀਆਂ ਸਰਕਾਰਾਂ: ਗਿਆਨੀ ਹਰਪ੍ਰੀਤ ਸਿੰਘ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਮਾਫ਼ੀਆ ਇੰਨਾ ਤਾਕਤਵਰ ਹੋ ਚੁੱਕਾ ਹੈ ਕਿ ਸਰਕਾਰਾਂ ਵੀ ਇਸ ਖ਼ਿਲਾਫ਼ ਕਾਰਵਾਈ ਕਰਨ ਤੋਂ ਝਿਜਕ ਰਹੀਆਂ ਹਨ। ਇਹ ਸੂਬੇ ਲਈ ਬੇਹੱਦ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ੇ ਦਾ ਕਾਰੋਬਾਰ ਲਗਾਤਾਰ ਫੈਲ ਰਿਹਾ ਹੈ ਅਤੇ ਹੁਣ ਇਸ ਦੀ ਪਹੁੰਚ ਸਕੂਲਾਂ ਤੱਕ ਹੋ ਗਈ ਹੈ। ਦਸਵੀਂ ਜਮਾਤ ਤੱਕ ਦੇ ਬੱਚੇ ਵੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਖ਼ਤਰੇ ਵਿੱਚ ਪੈ ਸਕਦਾ ਹੈ।

ਸਿਆਸਤ ਤੋਂ ਉੱਪਰ ਉੱਠ ਕੇ ਲੜਨੀ ਪਵੇਗੀ ਨਸ਼ਿਆਂ ਖ਼ਿਲਾਫ਼ ਲੜਾਈ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਹਰ ਵਰਗ ਦੇ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਇਸ ਮੁੱਦੇ ‘ਤੇ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਸਿਆਸੀ ਪਾਰਟੀ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਲੜਾਈ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਆਸਤ ਤੋਂ ਉੱਪਰ ਉੱਠ ਕੇ ਇਸ ਮਾਮਲੇ ਵਿੱਚ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਜ਼ਰੂਰੀ ਹੈ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਝੋਟਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਾਰੇ ਇਕਜੁੱਟ ਹੋਣ।

Read Latest News and Breaking News at Daily Post TV, Browse for more News

Ad
Ad

Punjab District News