Journalism Of Hope
BREAKING NEWS
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਕੇਂਦਰ ਨੇ 8 ਹਾਈਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਕੀਤੇ ਨਿਯੁਕਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....PCB ਨੇ ਕਬਜ਼ੇ ’ਚ ਲਏ ਪਾਕਿਸਤਾਨੀ ਕ੍ਰਿਕਟਰਾਂ ਦੇ ਫੋਨ ! ਪਾਕਿ-ਨਿਊਜ਼ ਚੈਨਲ ਨੇ ਕੀਤਾ ਦਾਅਵਾ

ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Former Sarpanch murdered in Lehragaga: ਲਹਿਰਾਗਾਗਾ: ਸੰਗਰੂਰ ਦੇ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਰਾਮਗੜ੍ਹ ਸੰਧੂਆਂ ਵਿੱਚ ਸਾਬਕਾ ਸਰਪੰਚ ਅਮਰੀਕ ਸਿੰਘ ਦੀ ਹਮਲਾ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਮਰੀਕ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਪਹਿਲਾਂ ਲਹਿਰਾਗਾਗਾ ਦੇ ਹਸਪਤਾਲ […]
Ranjit Singh
By : Updated On: 06 Sep 2026 11:26:AM
ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Former Sarpanch murdered in Lehragaga: ਲਹਿਰਾਗਾਗਾ: ਸੰਗਰੂਰ ਦੇ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਰਾਮਗੜ੍ਹ ਸੰਧੂਆਂ ਵਿੱਚ ਸਾਬਕਾ ਸਰਪੰਚ ਅਮਰੀਕ ਸਿੰਘ ਦੀ ਹਮਲਾ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਮਰੀਕ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਪਹਿਲਾਂ ਲਹਿਰਾਗਾਗਾ ਦੇ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਪਟਿਆਲਾ ਰੈਫਰ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਪਟਿਆਲਾ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ। ਮਾਮਲੇ ਵਿੱਚ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ 3 ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ਼ਤਿਹਾਰ

ਥਾਣਾ ਲਹਿਰਾਗਾਗਾ ਦੇ ਐੱਸਐੱਚਓ ਜਸਕਰਨ ਸਿੰਘ ਮੁਤਾਬਕ ਸਾਬਕਾ ਸਰਪੰਚ ਅਮਰੀਕ ਸਿੰਘ ਪਿੰਡ ਦੇ ਇੱਕ ਚੌਂਕ ਵਿੱਚ ਖੜ੍ਹੇ ਸਨ। ਇਸੇ ਦੌਰਾਨ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਕਾਰਨ ਅਮਰੀਕ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਜ਼ਖ਼ਮੀ ਅਮਰੀਕ ਸਿੰਘ ਨੂੰ ਤੁਰੰਤ ਲਹਿਰਾਗਾਗਾ ਦੇ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ। ਹਾਲਾਂਕਿ ਪੁਲਿਸ ਮੁਤਾਬਕ ਪਟਿਆਲਾ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ।

ਐੱਸਐੱਚਓ ਜਸਕਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਨਾਮਜ਼ਦ ਵਿਅਕਤੀਆਂ ਵਿੱਚ ਪਿੰਡ ਦਾ ਮੌਜੂਦਾ ਸਰਪੰਚ ਵੀ ਸ਼ਾਮਲ ਹੈ। ਹੁਣ ਤੱਕ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ 3 ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਅਤੇ ਭਾਲ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News