Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Former Sarpanch shot dead: ਲੁਧਿਆਣਾ: ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮਣੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ (60) ਦੀ ਦੇਰ ਸ਼ਾਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਉਸ ਸਮੇਂ ਹੋਈ, ਜਦੋਂ ਉਹ ਆਪਣੀ ਇਨੋਵਾ ਕਾਰ ਵਿੱਚ ਪਿੰਡ ਮਣੇਵਾਲ ਤੋਂ ਘੁਮਾਰ ਮੰਡੀ ਸਥਿਤ ਆਪਣੇ ਘਰ ਵਾਪਸ ਜਾ ਰਹੇ ਸਨ। ਜਾਣਕਾਰੀ ਮੁਤਾਬਕ, ਜਦੋਂ ਨਵਤੇਜ […]
By : Updated On: 04 Oct 2026 07:18:AM
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Former Sarpanch shot dead: ਲੁਧਿਆਣਾ: ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮਣੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ (60) ਦੀ ਦੇਰ ਸ਼ਾਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਉਸ ਸਮੇਂ ਹੋਈ, ਜਦੋਂ ਉਹ ਆਪਣੀ ਇਨੋਵਾ ਕਾਰ ਵਿੱਚ ਪਿੰਡ ਮਣੇਵਾਲ ਤੋਂ ਘੁਮਾਰ ਮੰਡੀ ਸਥਿਤ ਆਪਣੇ ਘਰ ਵਾਪਸ ਜਾ ਰਹੇ ਸਨ।

ਇਸ਼ਤਿਹਾਰ

ਜਾਣਕਾਰੀ ਮੁਤਾਬਕ, ਜਦੋਂ ਨਵਤੇਜ ਸਿੰਘ ਦੀ ਕਾਰ ਲਾਡੋਵਾਲ ਬਾਈਪਾਸ ’ਤੇ ਸਾਊਥ ਸਿਟੀ ਰੋਡ ਦੇ ਪੁਲ ਨੇੜੇ ਪਹੁੰਚੀ ਤਾਂ ਪਹਿਲਾਂ ਤੋਂ ਉੱਥੇ ਮੌਜੂਦ ਬਾਈਕ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ। ਸ਼ਾਮ ਕਰੀਬ 6:27 ਵਜੇ ਹਮਲਾਵਰਾਂ ਨੇ ਕਾਰ ’ਤੇ ਤਾਬੜਤੋੜ ਗੋਲੀਆਂ ਚਲਾਈਆਂ। ਮੁਲਜ਼ਮਾਂ ਨੇ ਕਰੀਬ 10 ਗੋਲੀਆਂ ਚਲਾਉਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਹਸਪਤਾਲ ’ਚ ਡਾਕਟਰਾਂ ਨੇ ਮ੍ਰਿਤਕ ਐਲਾਨਿਆ
ਗੋਲੀਬਾਰੀ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਖ਼ੂਨ ਨਾਲ ਲਥਪਥ ਨਵਤੇਜ ਸਿੰਘ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਅਤੇ ਤੁਰੰਤ ਲੁਧਿਆਣਾ ਦੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਲਾਡੋਵਾਲ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News