Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਮੋਹਾਲੀ: ਪੰਜਾਬ ਵਿੱਚ ਪੁਲਿਸ ਹਿਰਾਸਤ ’ਚੋਂ ਲੋਕਾਂ ਦੇ ਲਾਪਤਾ ਹੋਣ ਦੇ ਪੁਰਾਣੇ ਮਾਮਲਿਆਂ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਲ 1992 ਵਿੱਚ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਮੋਹਾਲੀ: ਪੰਜਾਬ ਵਿੱਚ ਪੁਲਿਸ ਹਿਰਾਸਤ ’ਚੋਂ ਲੋਕਾਂ ਦੇ ਲਾਪਤਾ ਹੋਣ ਦੇ ਪੁਰਾਣੇ ਮਾਮਲਿਆਂ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਲ 1992 ਵਿੱਚ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ।

ਇਸੇ ਮਾਮਲੇ ਵਿੱਚ ਉਨ੍ਹਾਂ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਐੱਸਐੱਸਪੀ ਨੂੰ ਅੱਜ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ 25 ਨਵੰਬਰ 1992 ਨੂੰ ਆਪਣੇ ਸਾਲੇ ਦੀ ਧੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਸਨ। ਇਸ ਦੌਰਾਨ ਤਰਨਤਾਰਨ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਉਹ ਲਾਪਤਾ ਹੀ ਰਹੇ। ਕਈ ਦਹਾਕਿਆਂ ਪੁਰਾਣੇ ਇਸ ਮਾਮਲੇ ਵਿੱਚ ਹੁਣ ਅਦਾਲਤ ਵੱਲੋਂ ਸਾਬਕਾ ਪੁਲਿਸ ਅਧਿਕਾਰੀ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News