Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਪਟਿਆਲਾ: ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਨੇ ਅੱਜ ਸਮਾਣਾ ਸਬ-ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਵਿੱਚ ਹਾਂਸੀ-ਬਟਾਣਾ ਨਹਿਰ ਕਾਰਨ ਘੱਗਰ ਦਰਿਆ ਦੇ ਪਾਣੀ ਦੇ ਰੁਕਾਵਟ ਨਾਲ ਪੈਦਾ ਹੋਈ ਗੰਭੀਰ ਸਥਿਤੀ ਬਾਰੇ ਜਾਣੂ ਕਰਵਾਇਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਪਟਿਆਲਾ: ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਨੇ ਅੱਜ ਸਮਾਣਾ ਸਬ-ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਵਿੱਚ ਹਾਂਸੀ-ਬਟਾਣਾ ਨਹਿਰ ਕਾਰਨ ਘੱਗਰ ਦਰਿਆ ਦੇ ਪਾਣੀ ਦੇ ਰੁਕਾਵਟ ਨਾਲ ਪੈਦਾ ਹੋਈ ਗੰਭੀਰ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ ਹੈ।

ਮੰਗ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਜਿਵੇਂ ਕਿ ਸੱਸੀ ਬ੍ਰਾਹਮਣਾਂ, ਸੱਸੀ ਗੁੱਜਰਾਂ, ਧਰਮਹੇੜੀ, ਹਾਸ਼ਮਪੁਰ, ਭਗਵਾਨਪੁਰ ਅਤੇ ਸੱਸਾ ਵਿੱਚ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਹਜ਼ਾਰਾਂ ਏਕੜ ਉਪਜਾਊ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ, ਜਿਸ ਨਾਲ ਕਿਸਾਨਾਂ ਅਤੇ ਇਲਾਕਾ ਵਾਸੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਹੜ੍ਹ ਮੁੱਖ ਤੌਰ ‘ਤੇ ਨਹਿਰ ‘ਤੇ ਬਣੇ ਸਾਈਫਨਾਂ ਅਤੇ ਬੰਨ੍ਹਾਂ ਵਿੱਚ ਗਾਦ ਜੰਮਣ ਕਾਰਨ ਆਏ ਹਨ, ਜਿਸ ਨਾਲ ਪਾਣੀ ਦਾ ਕੁਦਰਤੀ ਵਹਾਅ ਰੁਕ ਗਿਆ ਹੈ।

ਪ੍ਰਨੀਤ ਕੌਰ ਨੇ ਕਿਹਾ ਕਿ “ਹਾਂਸੀ-ਬਟਾਣਾ ਨਹਿਰ ਦੇ ਸਾਈਫਨਾਂ ਦੀ ਸਫਾਈ ਨਾ ਹੋਣ ਕਾਰਨ ਘੱਗਰ ਦੇ ਪਾਣੀ ਦੀ ਨਿਕਾਸੀ ਸਮਰੱਥਾ ਘੱਟ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕਾਰਨ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਵੀ ਚਾਰ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਸ ਦੌਰਾਨ ਕੁਝ ਦਿਨ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਹੈ ਕਿ ਉਹ ਛੇਤੀ ਹੀ ਅਧਿਕਾਰੀਆਂ ਨਾਲ ਨਹਿਰ ਦਾ ਦੌਰਾ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਲੱਭਣਗੇ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਪਹਿਲ ਦੇ ਆਧਾਰ ‘ਤੇ ਜਾਂਚ ਕਰਨ ਅਤੇ ਪਾਣੀ ਦੀ ਸੁਚਾਰੂ ਨਿਕਾਸੀ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਨਾਲ ਪਟਿਆਲਾ ਜ਼ਿਲ੍ਹੇ ਦੀਆਂ ਜ਼ਮੀਨਾਂ ਅਤੇ ਪਿੰਡਾਂ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇਗਾ।

ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ ‘ਜਦੋਂ ਤੱਕ ਤੁਰੰਤ ਕਦਮ ਨਹੀਂ ਚੁੱਕੇ ਜਾਂਦੇ, ਖੇਤਾਂ ਦਾ ਵੱਡਾ ਹਿੱਸਾ ਨੁਕਸਾਨਿਆ ਜਾਂਦਾ ਰਹੇਗਾ, ਜਿਸ ਨਾਲ ਪਹਿਲਾਂ ਹੀ ਭਾਰੀ ਨੁਕਸਾਨ ਝੱਲ ਰਹੇ ਕਿਸਾਨਾਂ ਲਈ ਸੰਕਟ ਹੋਰ ਵੀ ਡੂੰਘਾ ਹੋ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਦਖਲ ਦੇਣ ਦੀ ਅਪੀਲ ਕੀਤੀ ਤਾਂ ਜੋ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Read Latest News and Breaking News at Daily Post TV, Browse for more News

Ad
Ad

Punjab District News