ਰਾਜਵੀਰ ਜਵੰਦਾ ਮੌਤ ਮਾਮਲੇ ‘ਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿਚ ਹੋਈ ਪਟੀਸ਼ਨ ਦਾਇਰ

Rajveer Jawanda accident Case; ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿਚ ਮੌਤ ਦਾ ਮਾਮਲਾ ਹਾਈਕੋਰਟ ਪਹੁੰਚਿਆ ਹੈ। ਵਕੀਲ ਨਵਕਿਰਨ ਸਿੰਘ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਗਊ ਸੈੱਸ ਲਗਾਉਂਦੀ ਹੈ ਅਤੇ ਇਸ ਟੈਕਸ ਤੋਂ 100 ਕਰੋੜ ਰੁਪਏ ਇਕੱਠੇ ਕਰ ਚੁੱਕੀ ਹੈ, ਫਿਰ ਵੀ ਰਾਜਵੀਰ ਵਰਗੇ ਨੌਜਵਾਨ […]
Jaspreet Singh
By : Updated On: 10 Oct 2025 18:48:PM
ਰਾਜਵੀਰ ਜਵੰਦਾ ਮੌਤ ਮਾਮਲੇ ‘ਚ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿਚ ਹੋਈ ਪਟੀਸ਼ਨ ਦਾਇਰ

Rajveer Jawanda accident Case; ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿਚ ਮੌਤ ਦਾ ਮਾਮਲਾ ਹਾਈਕੋਰਟ ਪਹੁੰਚਿਆ ਹੈ। ਵਕੀਲ ਨਵਕਿਰਨ ਸਿੰਘ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ।

ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਗਊ ਸੈੱਸ ਲਗਾਉਂਦੀ ਹੈ ਅਤੇ ਇਸ ਟੈਕਸ ਤੋਂ 100 ਕਰੋੜ ਰੁਪਏ ਇਕੱਠੇ ਕਰ ਚੁੱਕੀ ਹੈ, ਫਿਰ ਵੀ ਰਾਜਵੀਰ ਵਰਗੇ ਨੌਜਵਾਨ ਅਜੇ ਵੀ ਜਾਨਵਰਾਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਹੋਏ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀੇ, ਉਹ ਪਿਛਲੇ 11 ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ। ਰਾਜਵੀਰ ਨੇ ਬੁੱਧਵਾਰ ਸਵੇਰੇ 10:55 ਵਜੇ ਆਖਰੀ ਸਾਹ ਲਏ।

Read Latest News and Breaking News at Daily Post TV, Browse for more News

Ad
Ad