Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਵੱਡੀ ਖ਼ਬਰ: 27 ਕਿੱਲੋ ਹੈਰੋਇਨ, ਆਧੁਨਿਕ ਵਿਦੇਸ਼ੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ ਚਾਰ ਗ੍ਰਿਫਤਾਰ

Four arrested with 27 kg of heroin: ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸਰਹੱਦ ਪਾਰੋਂ ਚੱਲ ਰਹੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 27 ਕਿੱਲੋ ਹੈਰੋਇਨ, ਇੱਕ ਆਧੁਨਿਕ ਵਿਦੇਸ਼ੀ .30 ਬੋਰ PX5 ਪਿਸਤੌਲ ਅਤੇ […]
Ranjit Singh
By : Updated On: 16 Sep 2026 16:04:PM
ਵੱਡੀ ਖ਼ਬਰ: 27 ਕਿੱਲੋ ਹੈਰੋਇਨ, ਆਧੁਨਿਕ ਵਿਦੇਸ਼ੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ ਚਾਰ ਗ੍ਰਿਫਤਾਰ

Four arrested with 27 kg of heroin: ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸਰਹੱਦ ਪਾਰੋਂ ਚੱਲ ਰਹੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 27 ਕਿੱਲੋ ਹੈਰੋਇਨ, ਇੱਕ ਆਧੁਨਿਕ ਵਿਦੇਸ਼ੀ .30 ਬੋਰ PX5 ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਇਸ਼ਤਿਹਾਰ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੁਬਈ ਸਥਿਤ ਇੱਕ ਸੰਚਾਲਕ ਅਤੇ ਸਰਹੱਦ ਪਾਰਲੇ ਤਸਕਰਾਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਸਨ ਅਤੇ ਉਸ ਦੇ ਨਿਰਦੇਸ਼ਾਂ ‘ਤੇ ਅੱਗੇ ਸਪਲਾਈ ਕਰ ਰਹੇ ਸਨ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਤਸਕਰੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਾਰੇ ਸੰਪਰਕਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ‘ਤੇ ਤਿੱਖੀ ਨਜ਼ਰ ਰੱਖਣ ਅਤੇ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਨਿਰਣਾਇਕ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read Latest News and Breaking News at Daily Post TV, Browse for more News

Ad
Ad

Punjab District News