Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ 2025 – ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ 2025 – ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।

ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਹਰਪਾਲ ਕੌਰ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ।

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਥਾਣਾ ਕੀਰਤਪੁਰ ਸਾਹਿਬ ਦੇ ਐਸਐਚਓ ਇੰਸਪੈਕਟਰ ਜਤਿਨ ਕਪੂਰ, ਸੀਆਈਏ ਅੰਮ੍ਰਿਤਸਰ ਸਿਟੀ ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਕਾਹਲੋਂ, ਯੁਵਾ ਸਾਂਝ ਪ੍ਰੋਗਰਾਮ ਪੰਜਾਬ ਦੇ ਇੰਚਾਰਜ ਇੰਸਪੈਕਟਰ ਨਵਨੀਤ ਕੌਰ, ਇੰਟੈਲੀਜੈਂਸ ਵਿੰਗ ਤੋਂ ਇੰਸਪੈਕਟਰ ਪ੍ਰਭਜੀਤ ਕੁਮਾਰ, ਐਸਆਈ ਲਵਦੀਪ ਸਿੰਘ, ਐਸਆਈ ਗੁਰਮੇਲ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਸੁਖਚੈਨ ਸਿੰਘ, ਐਸਆਈ ਸਤਵਿੰਦਰ ਸਿੰਘ, ਏਐਸਆਈ ਹਰਜਿੰਦਰ ਸਿੰਘ, ਏਐਸਆਈ ਸੰਦੀਪ ਸਿੰਘ, ਐਚਸੀ ਸੰਦੀਪ ਸਿੰਘ, ਐਚਸੀ ਅਕਬਲ ਸਿੰਘ, ਐਚਸੀ ਕਰਮਬੀਰ ਸਿੰਘ ਅਤੇ ਐਚਸੀ ਜਗਜੀਤ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News