Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

ਦਿੱਲੀ ’ਚ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Four-storey building collapses in Delhi; ਨਵੀਂ ਦਿੱਲੀ: ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਹਾਦਸੇ ਤੋਂ ਬਾਅਦ 4-5 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਦਕਿ ਮਲਬੇ ਹੇਠਾਂ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। DCP ਆਰ. ਮੀਣਾ ਨੇ ਦੱਸਿਆ ਕਿ ਇਮਾਰਤ ਕਰੀਬ […]
By : Updated On: 07 Oct 2026 17:32:PM
ਦਿੱਲੀ ’ਚ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Four-storey building collapses in Delhi; ਨਵੀਂ ਦਿੱਲੀ: ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਹਾਦਸੇ ਤੋਂ ਬਾਅਦ 4-5 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਦਕਿ ਮਲਬੇ ਹੇਠਾਂ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। DCP ਆਰ. ਮੀਣਾ ਨੇ ਦੱਸਿਆ ਕਿ ਇਮਾਰਤ ਕਰੀਬ 25 ਗਜ਼ ਦੇ ਪਲਾਟ ’ਤੇ ਬਣੀ ਹੋਈ ਸੀ। ਹਾਦਸੇ ਤੋਂ ਬਾਅਦ 4-5 ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਮਲਬੇ ਹੇਠਾਂ ਕਿੰਨੇ ਲੋਕ ਫਸੇ ਹੋਏ ਹਨ। ਇਮਾਰਤ ਡਿੱਗਣ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ’ਤੇ ਪਹੁੰਚੀਆਂ। ਬਚਾਅ ਟੀਮਾਂ ਮਲਬਾ ਹਟਾ ਕੇ ਫਸੇ ਹੋਏ ਲੋਕਾਂ ਦੀ ਭਾਲ ਕਰ ਰਹੀਆਂ ਹਨ।

ਇਸ਼ਤਿਹਾਰ

ਆਵਾਜਾਈ ਪ੍ਰਭਾਵਿਤ, ਲੋਕਾਂ ਨੂੰ ਮੌਕੇ ਤੋਂ ਦੂਰ ਰਹਿਣ ਦੀ ਅਪੀਲ
ਹਾਦਸੇ ਕਾਰਨ ਸੀਮਾਪੁਰੀ ਗੋਲ ਚੱਕਰ, DLF ਭੋਪੁਰਾ ਸਮੇਤ ਆਸ-ਪਾਸ ਦੀਆਂ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਦਿੱਲੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਇਸ ਇਲਾਕੇ ਵਿੱਚ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ। ਘਟਨਾ ਸਥਾਨ ਨੇੜੇ ਵਾਹਨ ਖੜ੍ਹੇ ਕਰਨ ਜਾਂ ਭੀੜ ਇਕੱਠੀ ਕਰਨ ਤੋਂ ਵੀ ਮਨ੍ਹਾ ਕੀਤਾ ਗਿਆ ਹੈ, ਤਾਂ ਜੋ ਐਂਬੂਲੈਂਸ ਅਤੇ ਬਚਾਅ ਵਾਹਨਾਂ ਲਈ ਰਸਤਾ ਖੁੱਲ੍ਹਾ ਰਹੇ।

ਪਹਿਲਾਂ ਸਤਿਆ ਨਿਕੇਤਨ ’ਚ ਵਾਪਰਿਆ ਸੀ ਵੱਡਾ ਹਾਦਸਾ
ਦਿੱਲੀ ਵਿੱਚ ਇਮਾਰਤ ਡਿੱਗਣ ਦਾ ਇਹ ਹਾਦਸਾ ਅਜਿਹੇ ਸਮੇਂ ਵਾਪਰਿਆ ਹੈ, ਜਦੋਂ 6 ਸਤੰਬਰ 2026 ਨੂੰ ਦੱਖਣੀ ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਪੰਜ ਮੰਜ਼ਿਲਾ PG ਇਮਾਰਤ ਢਹਿ ਗਈ ਸੀ। ਉਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋਈ ਸੀ, ਜਿਨ੍ਹਾਂ ਵਿੱਚ 5 ਵਿਦਿਆਰਥੀ ਸ਼ਾਮਲ ਸਨ। ਉਸ ਮਾਮਲੇ ਵਿੱਚ MCD ਦੇ ਪੰਜ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਦਿੱਲੀ ਸਰਕਾਰ ਵੱਲੋਂ ਬਿਨਾਂ ਮਨਜ਼ੂਰੀ ਬਣੀਆਂ ਇਮਾਰਤਾਂ ਅਤੇ ਪੁਰਾਣੀਆਂ ਇਮਾਰਤਾਂ ਦੀ ਜਾਂਚ ਤੇ ਸਟਰੱਕਚਰਲ ਆਡਿਟ ਕਰਨ ਦੀ ਗੱਲ ਕਹੀ ਗਈ ਸੀ।

ਹਾਲਾਂਕਿ ਸੀਮਾਪੁਰੀ ਵਿੱਚ ਡਿੱਗੀ ਇਮਾਰਤ ਦੇ ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਫਿਲਹਾਲ ਬਚਾਅ ਟੀਮਾਂ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News